ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੇ ਪ੍ਰੋਗਰਾਮ ਸਵੀਪ ਅਧੀਨ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਫੋਟੋ ਵੋਟਰ
ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਅਤੇ ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਦੇ ਸਬੰਧ ਵਿੱਚ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਚੋਣਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਜਿਲ੍ਹੇ ‘ਚ ਵੱਖ-ਵੱਖ ਸਵੀਪ ਗਤੀਵਿਧਿਆਂ ਕਰਵਾਈਆਂ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸ਼ਰ ਪਠਾਨਕੋਟ ਨੇ ਸੰਯਮ ਅਗਰਵਾਲ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਵਿਸੇਸ ਤੌਰ ਤੇ ਨੌਜਵਾਨਾਂ, ਦਿਵਿਯਾਂਗਾਂ, ਔਰਤਾਂ, ਟਰਾਂਸਜੈਂਡਰਾਂ ਅਤੇ ਹੋਰ ਕੈਟਾਗਿਰੀਆਂ ਦੀ ਵੋਟਰ ਸੂਚੀ ਵਿੱਚ ਰਜਿਸਟ੍ਰਸ਼ੇਨ ਅਤੇ ਚੋਣਾਂ ਦੌਰਾਨ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਣਾ ਹੈ।
ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸੇਵਾਵਾਂ ਲੈਣ ਲਈ ਬਤੌਰ ਸਵੀਪ ਜਿਲ੍ਹਾ ਆਈਕੋਨ ਲਗਾਇਆ ਗਿਆ ਹੈ।ਜਿਨ੍ਹਾਂ ਵਿੱਚ ਸੁਨੀਤਾ ਰਾਣੀ ਪੀ.ਪੀ.ਐਸ, ਸੁਜਾਤਾ ਸ਼ਰਮਾ, ਰਾਕੀ ਮਹਿਰਾ, ਹੈਪੀ, ਵਿਕਾਸ ਗੁਪਤਾ ਅਤੇ ਰਾਜੀ ਮਹੰਤ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਸਮੂਹ ਜਿਲਾ ਸਵੀਪ ਆਈਕਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਭਾਰਤ ਚੋਣ ਕਮਿਸਨ ਦੇ ਸਵੀਪ ਪ੍ਰੋਗਰਾਮ ਤਹਿਤ ਯੋਗਤਾ ਮਿਤੀ 01.01.202 ਦੇ ਅਧਾਰ ‘ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਅਤੇ ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਦੇ ਸਬੰਧ ਵਿੱਚ ਆਮ ਜਨਤਾ ‘ਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇ ਅਤੇ ਇਸ ਸਬੰਧੀ ਵਿਸੇਸ ਉਪਰਾਲੇ ਕੀਤੇ ਜਾਣ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media