Wednesday, April 22, 2026

ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ

27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚ 325 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 504 ਸ਼ਰਧਾਲੂਆਂ ਵਿੱਚੋਂ 179 ਨੂੰ ਵੀਜੇ ਨਹੀਂ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜਥਾ ਕੇਵਲ 5 ਦਿਨ ਹੀ ਯਾਤਰਾ ਕਰ ਸਕੇਗਾ ਅਤੇ ਇਸ ਦੌਰਾਨ ਸ਼ਰਧਾਲੂ ਕੇਵਲ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਰਹਿਣਗੇ।
ਬੁਲਾਰੇ ਅਨੁਸਾਰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਸਰਕਾਰ ਦੀ ਹਦਾਇਤਾਂ ਅਨੁਸਾਰ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨ ਟੈਸਟ ਮੁਫ਼ਤ ਕਰਨ ਲਈ ਕੈਂਪ ਲਗਾਇਆ ਗਿਆ ਹੈ।ਇਹ ਕੈਂਪ ਬੀਤੇ ਕੱਲ੍ਹ ਤੋਂ ਸ਼ੁਰੂ ਕੀਤਾ ਗਿਆ ਸੀ, ਜੋ ਅੱਜ ਤੱਕ ਜਾਰੀ ਰਿਹਾ।ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਜਥੇ ਦੀ ਵਾਪਸੀ 1 ਦਸੰਬਰ ਨੂੰ ਹੋਵੇਗੀ।ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਕਰਨਗੇ, ਜਦਕਿ ਉਪ ਆਗੂ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਜੱਲ੍ਹਾ ਅਤੇ ਗੁਰਮੀਤ ਸਿੰਘ ਬੂਹ ਜਾ ਰਹੇ ਹਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …