Wednesday, April 22, 2026

ਅਕਾਲੀ ਵਰਕਰ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਦਿੱਲੀ ਜਾਣ ਦੀਆਂ ਤਿਆਰੀਆਂ ਵਿੱਢਣ – ਝੂੰਦਾ

ਧੂਰੀ, 25 ਨਵੰਬਰ (ਪ੍ਰਵੀਨ ਗਰਗ) ਸ਼੍ਰੌਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਸੈਂਕੜੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਅੱਜ ਗੁਰੂਦੁਆਰਾ ਨਾਨਕਸਰ ਸਾਹਿਬ ਵਿਖੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੂੰ ਦੂਜੀ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੂੰ ਬੀ.ਸੀ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦਾ ਸਕੱਤਰ ਜਨਰਲ ਬਣਾਏ ਜਾਣ ‘ਤੇ ਸਨਮਾਨਿਤ ਕੀਤਾ ਗਿਆਅ।ਵਰਕਰਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ।ਉਨਾਂ ਕਿਹਾ ਕਿ ਇਕਬਾਲ ਸਿੰਘ ਝੂੰਦਾ ਦੇ ਦੁਜੀ ਵਾਰ ਜ਼ਿਲ੍ਹਾ ਪ੍ਰਧਾਨ ਅਤੇ ਹਰੀ ਸਿੰਘ ਨੂੰ ਬੀ.ਸੀ ਵਿੰਗ ਦਾ ਸਕੱਤਰ ਜਨਰਲ ਬਣਾਉਣ ਨਾਲ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੋਰ ਮਜ਼ਬੂਤ ਹੋਵੇਗਾ।
                 ਇਕਬਾਲ ਸਿੰਘ ਝੂੰਦਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ 26-27 ਨਵੰਬਰ ਨੂੰ ਦਿੱਲੀ ਜਾਣ ਵਾਲੇ ਕਿਸਾਨਾਂ ਦੀ ਹਮਾਇਤ ‘ਤੇ ਵੱਧ ਤੋਂ ਵੱਧ ਅਕਾਲੀ ਵਰਕਰ ਵੀ ਦਿੱਲੀ ਜਾਣ।ਹਰੀ ਸਿੰਘ ਪ੍ਰੀਤ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਿੱਲੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਹਜ਼ਾਰਾਂ ਕਿਸਾਨਾਂ ਦੀ ਲੰਗਰ-ਪਾਣੀ ਦੀ ਵਿਵੱਸਥਾ ਤਿਆਰ ਰੱਖਣ।ਅਜਿਹਾ ਕਰਕੇ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਪੱਖੀ ਸੋਚ ਦਾ ਸਬੂਤ ਦਿੱਤਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਮੁੱਚੀ ਲੀਡਰਸ਼ਿਪ ਅਤੇ ਹਰੇਕ ਵਰਕਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਅਤੇ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵੇਗੀ।
                 ਇਸ ਮੌਕੇ ਬਾਬਾ ਟੇਕ ਸਿੰਘ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਗਮਦੂਰ ਸਿੰਘ ਜਵੰਧਾ, ਅਜਮੇਰ ਸਿੰਘ, ਧਰਮਿੰਦਰ ਸਿੰਘ, ਹੰਸ ਰਾਜ ਗਰਗ, ਡਾ. ਰਾਜਵੀਰ ਸਿੰਘ, ਭੁਪਿੰਦਰ ਪਾਲ ਮਿੱਠਾ, ਅਮਨਦੀਪ ਸਿੰਘ, ਰਣਜੀਤ ਸਿੰਘ, ਹਾਕਮ ਸਿੰਘ, ਜਗਰੂਪ ਸਿੰਘ, ਅਵਤਾਰ ਸਿੰਘ, ਬਿੱਲੂ ਭਸੌੜ, ਅਮਰੀਕ ਸਿੰਘ, ਨਿਰਭੈ ਸਿੰਘ, ਅਵਤਾਰ ਸਿੰਘ, ਪਰਮਜੀਤ ਸਿੰਘ, ਸਰਬਨ ਸਿੰਘ, ਮੁਖਤਿਆਰ ਸਿੰਘ, ਮਾ. ਜਗਤਾਰ ਸਿੰਘ, ਹਰਦੀਪ ਸਿੰਘ ਨੰਨੜੇ, ਬਲਦੇਵ ਸਿੰਘ, ਮਾ. ਹਰਿੰਦਰ ਸਿੰਘ, ਕਰਮਜੀਤ ਸਿੰਘ, ਕੁਲਵਿੰਦਰ ਸਿੰਘ, ਰੂਪ ਸਿੰਘ, ਦਵਿੰਦਰ ਸਿੰਘ, ਮਨਵਿੰਦਰ ਬਿੰਨਰ, ਬਚਿੱਤਰ ਸਿੰਘ, ਗੋਨਾ ਜਵੰਧਾ, ਸਰਬਜੀਤ ਸਿੰਘ, ਹਰਭਜਨ ਸਿੰਘ, ਦੀਦਾਰ ਸਿੰਘ, ਗੁਰਚਰਨ ਸਿੰਘ ਅਤੇ ਬੀਬੀ ਜਸਵਿੰਦਰ ਕੌਰ ਖਾਲਸਾ ਆਦਿ ਮੌਜ਼ੂਦ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …