ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ
ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਥਾਪਨਾ ਦਿਵਸ ਸਮੇਂ ਤੋਂ ਲੈ ਕੇ ਹੁਣ ਤੱਕ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਦੇਸ਼ ਵਿਦੇਸ਼ ਅੰਦਰ ਸਿੱਖ ਮਸਲਿਆਂ ਦੀ ਤਰਜ਼ਮਾਨੀ ਕੀਤੀ ਹੈ।ਭਾਵੇਂ ਕਿ ਸਿੱਖ ਸੰਸਥਾ ਨੂੰ ਸਮੇਂ ਸਮੇਂ ਕਈ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪਿਆ, ਪਰੰਤੂ ਇਨ੍ਹਾਂ ਤੋਂ ਪਾਰ ਹੁੰਦਿਆਂ ਸ਼੍ਰੋਮਣੀ ਕਮੇਟੀ ਨੇ ਸੁਚੱਜੀ ਗੁਰਦੁਆਰਾ ਸੇਵਾ ਸੰਭਾਲ ਦੇ ਨਾਲ-ਨਾਲ ਸਿੱਖ ਸਰੋਕਾਰਾਂ ਦੀ ਪੈਰਵਾਈ ਕਰਦਿਆਂ ਆਪਣਾ ਇਕ ਸਦੀ ਦਾ ਸਫ਼ਰ ਪੂਰਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਮਾਣਮੱਤੀ ਸੰਸਥਾ ਦੇ ਇਸ ਸਫ਼ਰ ਵਿਚ ਸਮੇਂ ਸਮੇਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਵੱਡਾ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦੇ 100 ਸਾਲ ਪੂਰੇ ਹੋਣ ’ਤੇ ਜਿਥੇ ਅੱਜ ਸਾਨੂੰ ਸੰਸਥਾਪਕ ਆਗੂਆਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰਾਂ ਦੀ ਹੌਸਲਾ ਅਫ਼ਜਾਈ ਵੀ ਜ਼ਰੂਰੀ ਹੈ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਅਲਵਿੰਦਰਪਾਲ ਸਿੰਘ ਪੱਖੋਕੇ ਸਮੇਤ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media