Saturday, September 26, 2026

ਯੂਨੀਵਰਸਿਟੀ ਵਿਖੇ 6 ਮਹੀਨੇ ਦੇ ਸਰਟੀਫਿਕੇਟ ਕੋਰਸ ਜਨਵਰੀ-2021 ਤੋਂ

ਅੰਮ੍ਰਿਤਸਰ, 28 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2021 ਤੋਂ ਹੇਠ ਲਿਖਿਤ 6 ਮਹੀਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ:-
1. ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ)
2. ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ)
3. ਵੈਬ ਡਿਜਾਈਨਿੰਗ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ)
4. ਇੰਗਲਿਸ਼ ਸਪੀਕਿੰਗ ਅਤੇ ਕਮਿਊਨਿਕੇਸ਼ਨ ਸਕਿਲਜ਼ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ)

ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਲਈ ਆਨਲਾਈਨ ਦਾਖਲਾ ਫਾਰਮ 26 ਨਵੰਬਰ ਤੋ 31 ਦਸੰਬਰ 2020 ਤੱਕ ਯੂਨੀਵਰਸਿਟੀ ਵੈਬਸਾਈਟ www.gndu.ac.in/lifelong/default ‘ਤੇ ਮੁਹੱਈਆ ਕਰਵਾਇਆ ਜਾਵੇਗਾ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …