Tuesday, February 24, 2026

ਦਿੱਲੀ ਦੀਆਂ ਇਸਤਰੀ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਅੱਜ 26 ਨੂੰ

PPN25101407
ਨਵੀਂ ਦਿੱਲੀ, 25 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੂਜੀ ਜੋਤ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਮਹਿਲ (ਸੁਪਤਨੀ) ਮਾਤਾ ਖੀਵੀ ਜੀ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਜਧਾਨੀ, ਦਿੱਲੀ ਦੀਆਂ ਇਸਤਰੀ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਐਤਵਾਰ 26 ਅਕਤੂਬਰ (10 ਕਤਕ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਵਲੋਂ ਆਸਾ ਦੀ ਵਾਰ ਦੇ ਕੀਰਤਨ ਰਾਹੀਂ ਕੀਤੀ ਜਾਇਗੀ। ਉਪਰੰਤ ਦਿੱਲੀ ਦੀਆਂ ਇਸਤਰੀ ਸਿੰਘ ਸਭਾਵਾਂ ਦੇ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਬੀਬੀ ਹਰਜਿੰਦਰ ਕੌਰ (ਚੰਡੀਗੜ੍ਹ) ਮਾਤਾ ਖੀਵੀ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਤੋਂ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਣਗੇ। ਸ. ਰਾਣਾ ਨੇ ਦਸਿਆ ਕਿ ਗੁਰੂ ਮਹਿਲਾਂ ਵਿਚੋਂ ਕੇਵਲ ਮਾਤਾ ਖੀਵੀ ਜੀ ਦਾ ਹੀ ਜ਼ਿਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ, ਇਨ੍ਹਾਂ ਸ਼ਬਦਾਂ ‘ਮਾਤਾ ਖੀਵੀ ਸਹੁ ਸੋਇ, ਜਿਨਿ ਗੋਇ ਉਠਾਲੀ’ ਅਤੇ ‘ਬਲਵੰਡ ਖੀਵੀ ਨੇਕ ਜਨ, ਜਿਸੁ ਬਹੁਤੀ ਛਾਉ ਪਤ੍ਰਾਲੀ’ ਨਾਲ ਆਇਆ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply