ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ ਅਤੇ ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ ਜਸ ਉਚਾਰਨ ਕਰਦਿਆਂ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।
ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਚਾਹ, ਮਠਿਆਈਆਂ, ਫਰੂਟ ਆਦਿ ਦੇ ਲੰਗਰਾਂ ਰਾਹੀਂ ਸੇਵਾ ਕੀਤੀ।ਇਸ ਦੌਰਾਨ ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੈਨੇਜਰ ਮੁਖਤਾਰ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਮੀਤ ਸਿੰਘ ਬੁੱਟਰ, ਗੁਰਦਿਆਲ ਸਿੰਘ, ਨਿਰਵੈਲ ਸਿੰਘ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਵਧੀਕ ਮੈਨੇਜਰ ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ ਤੇ ਪਲਵਿੰਦਰ ਸਿੰਘ ਚਿੱਟਾ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ‘ਵਰਸਿਟੀ ਇਮਤਿਹਾਨਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ …
Punjab Post Daily Online Newspaper & Print Media