Sunday, November 24, 2024

ਜਿਲਾ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ‘ਚ ਮਾਨਸੀ ਦਾ ਜਿਲੇ ਵਿਚ ਪਹਿਲਾ ਸਥਾਨ

ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲ੍ਹਾ ਪੱਧਰੀ ਆਨਲਾਈਨ ਸੁੰਦਰ ਲਿਖਾਈ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ।
ਜਿਕਰਯੋਗ ਹੈ ਕਿ ਜਿਲ੍ਹਾ ਪੱਧਰੀ ਮੁਕਾਬਲੇ ਜਿਲ੍ਹਾ ਸਿੱਖਿਆ ਅਧਿਕਾਰੀ ਵਰਿੰਦਰ ਪਰਾਸ਼ਰ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ।ਞਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨੋਵੀਂ ਜਮਾਤ ਵਿਦਿਆਰਥਣ ਮਾਨਸੀ ਨੇ ਜਿਲ੍ਹਾ ਪਠਾਨਕੋਟ ਚੋਂ ਪਹਿਲਾ ਸਥਾਨ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
                 ਜਿਲ੍ਹਾ ਸਿੱਖਿਆ ਅਧਿਕਾਰੀ ਪਰਾਸ਼ਰ ਨੇ ਵਿਦਿਆਰਥਣ ਦੇ ਮਾਤਾ ਪਿਤਾ, ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸ਼ੁਭ ਕਾਮਨਾਵਾਂ ਦਿੱੱਤੀਆਂ।ਪ੍ਰਿੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਈਡ ਅਧਿਆਪਕ ਸਤੀਸ਼ ਬਾਲਾ ਅਤੇ ਬ੍ਰਿਜਰਾਜ ਵੀ ਵਧਾਈ ਦੇ ਪਾਤਰ ਹਨ।ਪ੍ਰਿੰਸੀਪਲ ਅਤੇ ਸਕੂਲ ਸਟਾਫ ਵਲੋਂ ਮਾਨਸੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੋਕੇ ਦਮਨ ਘਈ, ਸਤੀਸ਼ ਬਾਲਾ, ਕਿਰਨ ਸੈਣੀ, ਆਸ਼ਾ ਮਹਾਜਨ, ਰਾਜੀਵ ਮਹਿਤਾ, ਰੋਹਿਤ, ਵਰਿੰਦਰ ਸਿੰਘ, ਰੋਹਿਤ ਅਤੇ ਬਿ੍ਰਜ ਰਾਜ ਅਧਿਆਪਕ ਹਾਜ਼ਰ ਸਨ।

Check Also

ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜ਼ੀਹ – ਡਾ. ਰਵਜੋਤ ਸਿੰਘ

ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ਼ ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – …