Tuesday, February 24, 2026

1984 ਦੇ ਸ਼ਹੀਦਾਂ ਦੀ ਯਾਦਗਾਰ ਦਾ ਕੰਮ ਹੋਵੇਗਾ ਸ਼ੁਰੂ

PPN25101408

ਨਵੀਂ ਦਿੱਲੀ, 25 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗੁਵਾਈ ਹੇਠ ਦਿੱਲੀ ਕਮੇਟੀ ਮੈਂਬਰ, ਵਿਧਾਇਕ, ਨਿਗਮ ਪਾਰਸ਼ਦ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੌਨਫਰੈਂਸ ਹਾਲ ਵਿਖੇ ਹੋਈ।ਜਿਸ ਵਿਚ ਜੀ.ਕੇ ਨੇ ਦਿੱਲੀ ਕਮੇਟੀ ਵੱਲੋਂ 1984 ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੀ ਉਸਾਰੀ ਦੀ ਆਰੰਭਤਾ ਮਿਤੀ 1 ਨਵੰਬਰ 2014  ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿੰਘ ਸਾਹਿਬਾਨਾ, ਟਕਸਾਲਾ, ਸੰਤ ਮਹਾਪੁਰਸ਼ਾ ਅਤੇ ਕਾਰਸੇਵਾ ਸੰਪਰਦਾਅ ਦੇ ਮੁੱਖੀਆਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ।
ਜੀ.ਕੇ. ਨੇ ਇਸ ਮੌਕੇ ਸਮੂਹ ਸਿੰਘ ਸਭਾਵਾਂ ਅਤੇ ਪੰਥਕ ਜਥੇਬੰਦੀਆਂ ਨੂੰ ਇਸ ਪ੍ਰੋਗਰਾਮ ਵਿੱਚ ਆਉਣ ਦਾ ਖੁੱਲਾ ਸੱਦਾ ਦਿੰਦੇ ਹੋਏ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੇ ਗਏ ਧੋਖੇ ਦੇ ਇਸ ਪ੍ਰਤੀਕ ਨੂੰ ਕੌਮ ਦਾ ਨਾ ਭੁਲਣ ਵਾਲਾ ਕਤਲੇਆਮ ਸਾਕਾ ਵੀ ਦੱਸਿਆ। ਇਸ ਮੌਕੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦ ਸਿੰਘ ਸਿਰਸਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਅਤੇ ਕੁਲਦੀਪ ਸਿੰਘ ਭੋਗਲ ਨੇ ਵੀ ਆਪਣੇ ਵਿਚਾਰ ਰੱਖੇ।
ਇਸ ਮੌਕੇ ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨ ਤਨਵੰਤ ਸਿੰਘ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ,ਕਮੇਟੀ ਮੈਂਬਰ ਮਸਰਦੀਪ ਸਿੰਘ, ਜਸਵਿੰਦਰ ਸਿੰਘ ਜੱਸੀ, ਮਨਜੀਤ ਸਿੰਘ ਔਲਖ, ਚਮਨ ਸਿੰਘ, ਗੁਰਬਚਨ ਸਿੰਘ ਚੀਮਾ, ਗੁਰਵਿੰਦਰ ਸਿੰਘ, ਰਵਿੰਦਰ ਸਿੰਘ ਲਵਲੀ, ਅਮਰਜੀਤ ਸਿੰਘ ਪੱਪੂ, ਮੋਹਿੰਦਰਪਾਲ ਸਿੰਘ ਚੱਡਾ, ਬੀਬੀ ਧੀਰਜ ਕੌਰ, ਬੀਬੀ ਮਨਦੀਪ ਕੌਰ ਬਖਸ਼ੀ, ਹਰਮਨਜੀਤ ਸਿੰਘ, ਹਰਵਿੰਦਰ ਸਿੰਘ ਕੇ.ਪੀ., ਹਰਦੇਵ ਸਿੰਘ ਧਨੋਆ ਸਤਪਾਲ ਸਿੰਘ, ਦਰਸ਼ਨ ਸਿੰਘ, ਹਰਜਿੰਦਰ ਸਿੰਘ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply