ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਵਲੋ ਡੀ.ਐਸ.ਸੀ ਦੀ ਮੀਟਿੰਗ ਕੀਤੀ ਗਈ।ਜਿਸ ਵਿਚ
ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵਲੋ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਸਰੇ ਪੜਾਅ ਦੀ ਸ਼ੁਰੂਆਤ ਵਲੋਂ ਸਾਰਿਆਂ ਨੂੰ ਜਾਣੂ ਕਰਵਾਇਆ ਗਿਆ।
ਉਹਨਾਂ ਦੱਸਿਆ ਕਿ ਇਸ ਸਕਿਮ ਦਾ ਮੰਤਵ ਪਠਾਨਕੋਟ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਉਨਾਂ ਨੂੰ ਆਜੀਵਿਕਾ ਕਮਾਉਣ ਦੇ ਕਾਬਿਲ ਬਣਾਉਣਾ ਹੈ।ਉਨਾਂ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਜਿਲ੍ਹਾ ਸਕਿੱਲ ਕਮੇਟੀ (ਡੀ.ਐਸ.ਸੀ) ਦੇ ਕੰਮਾਂ ਬਾਰੇ ਵੀ ਜਾਣੂ ਕਰਵਾਇਆ।
ਉਨਾਂ ਨੇ ਦੱਸਿਆ ਕਿ ਡੀ.ਐਸ.ਸੀ ਵਿੱਚ ਕੁੱਲ 16 ਮੈਂਬਰ ਹਨ।ਜਿਸ ਵਿੱਚ ਡਿਪਟੀ ਕਮਿਸ਼ਨਰ, ਚੇਅਰਮੈਨ ਹਨ ਵਧੀਕ ਡਿਪਟੀ ਕਮਿਸ਼ਨਰ (ਵਿ.) ਵਾਇਸ ਚੇਅਰਮੈਨ ਹਨ ਅਤੇ ਬਾਕੀ 14 ਅਧਿਕਾਰੀ ਮੈਂਬਰ ਹਨ ਜਿਨਾਂ ਦਾ ਕੰਮ ਬੱਚਿਆਂ ਦੀ ਮੋਬਲਾਇਜੇਸ਼ਨ ਅਤੇ ਕਾਉਸਲਿੰਗ ਕਰਨਾ ਹੈ।ਉਨਾਂ ਨੇ ਪਠਾਨਕੋਟ ਦੇ ਉਦਯੋਗਪਤੀਆਂ ਨੂੰ ਜਿਲੇ ਦੀ ਸਕਿੱਲ ਡਿਮਾਂਡ ਪਤਾ ਕਰਨ ਅਤੇ ਇਹਨਾਂ ਸਕੀਮਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਇੰਡਸਟਰੀ ਦੀ ਲੋੜ ਅਨੁਸਾਰ ਸਿੱਖਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਸਥਾਨਕ ਪੱਧਰ ‘ਤੇ ਰੋਜ਼ਗਾਰ ਮੁਹਈਆ ਕਰਵਾਇਆ ਜਾ ਸਕੇ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media