Wednesday, August 12, 2026

ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ 1.64 ਕਰੋੜ ਦੀ ਗਰਾਂਟ ਤਕਸੀਮ

ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ 1.64 ਕਰੋੜ ਦੀ ਗਰਾਂਟ ਤਕਸੀਮ

ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਕਪੂਰਥਲਾ ਬਲਾਕ ਦੇ ਪਿੰਡਾਂ ਅੰਦਰ ਛੱਪੜਾਂ ਦੇ ਨਵੀਨੀਕਰਨ ਲਈ 1 ਕਰੋੜ 64 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈਕ ਵੱਖ-ਵੱਖ ਪੰਚਾਇਤਾਂ ਨੂੰ ਸੌਂਪੇ ਗਏ।
                   ਪੰਜਾਬ ਸਰਕਾਰ ਵਲੋਂ ਕਪੂਰਥਲਾ ਹਲਕੇ ਵਿੱਚ ਪੈਂਦੇ ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ ਕਰਕੇ ਉਨਾਂ ਦਾ ਪਾਣੀ ਸਿੰਚਾਈ ਲਈ ਵਰਤਣ ਦੀ ਯੋਜਨਾ ਤਹਿਤ ਇਹ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ।ਪਿੰਡ ਰਜ਼ਾਪੁਰ ਵਿਖੇ ਪੰਚਾਇਤ ਮੈਂਬਰਾਂ ਨੂੰ 49 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਣ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਚਾਇਤਾਂ ਇਸ ਗੱਲ ਨੂੰ ਯਕੀਨੀ ਬਣਾਉਣ ਕੇ ਇਨਾਂ ਗਰਾਂਟਾਂ ਦੀ ਸੁਚੱਜੀ ਵਰਤੋਂ ਨਾਲ ਸਾਰੇ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਪਿੰਡਾਂ ਅੰਦਰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।
              ਅੱਜ ਜਿਨਾਂ 6 ਪੰਚਾਇਤਾਂ ਨੂੰ ਗਰਾਂਟਾਂ ਦੇ ਚੈਕ ਵੰਡੇ ਗਏ।ਉਨਾਂ ਵਿੱਚ ਰਜ਼ਾਪੁਰ ਨੂੰ 49 ਲੱਖ, ਆਰੀਆਂ ਵਾਲ ਨੂੰ 36 ਲੱਖ, ਮਾਧੋ ਝੰਡਾ ਨੂੰ 21.56 ਲੱਖ, ਭੰਡਾਲ ਦੋਨਾ ਨੂੰ 23.38 ਲੱਖ, ਸਿਧਵਾਂ ਦੋਨਾ ਨੂੰ 10.50 ਲੱਖ ਅਤੇ ਥਿਗਲੀ ਪਿੰਡ ਦੀ ਪੰਚਾਇਤ ਨੂੰ 24 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ।
                    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ.ਆਂਗਰਾ, ਕਾਂਗਰਸੀ ਆਗੂ ਅਮਰਜੀਤ ਸਿੰਘ ਸੈਦੋਵਾਲ, ਵਿਸ਼ਾਲ ਸੋਨੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …