Friday, March 20, 2026

ਸਿੱਖ ਪਛਾਣ ਉਭਾਰਨ ਲਈ ਯਤਨਸ਼ੀਲ ਗੁਰਿੰਦਰਪਾਲ ਸਿੰਘ ਜੋਸਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ  ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਜੋਸਨ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਗੁਰਿੰਦਰਪਾਲ ਸਿੰਘ ਜੋਸਨ ਨੇ ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਆਪਣੇ ਨਵ-ਪ੍ਰਕਾਸ਼ਤ ਪੁਸਤਕਾਂ ‘ਪ੍ਰੋਮੀਨੈਂਟ ਸਿੱਖਜ਼ ਆਫ਼ ਯੂ.ਐਸ.ਏ’ ਅਤੇ ‘ਭਾਈ ਮਰਦਾਨਾ ਜੀ’ ਭੇਟ ਕੀਤੀਆਂ।
                 ਦੱਸਣਯੋਗ ਹੈ ਕਿ ਗੁਰਿੰਦਰਪਾਲ ਸਿੰਘ ਜੋਸਨ ਵੱਖ-ਵੱਖ ਸੰਸਥਾਵਾਂ ਰਾਹੀਂ ਸਿੱਖ ਵਿਚਾਰਧਾਰਾ ਨੂੰ ਉਭਾਰਨ ਲਈ ਯਤਨਸ਼ੀਲ ਹਨ।ਬੀਤੇ ਸਮੇਂ ਉਨ੍ਹਾਂ ਨੇ ਸਾਰਾਗੜ੍ਹੀ ਸਬੰਧੀ ਇਕ ਕਿਤਾਬ ਵੀ ਪ੍ਰਕਾਸ਼ਿਤ ਕਰਵਾਈ ਸੀ।ਹੁਣ ਉਨ੍ਹਾਂ ਨੇ ਅਮਰੀਕਾ ਦੀਆਂ ਪ੍ਰਸਿੱਧ ਸਿੱਖ ਸ਼ਖ਼ਸੀਅਤਾਂ ਬਾਰੇ ਲਿਖਣ ਕਾਰਜ਼ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਆਖਿਆ ਕਿ ਵਿਦੇਸ਼ਾਂ ਅੰਦਰ ਸਿੱਖ ਪਛਾਣ ਨੂੰ ਉਭਾਰਨਾ ਸਮੇਂ ਦੀ ਵੱਡੀ ਲੋੜ ਹੈ, ਜਿਸ ਵਿਚ ਗੁਰਿੰਦਰਪਾਲ ਸਿੰਘ ਜੋਸਨ ਅਹਿਮ ਭੂਮਿਕਾ ਨਿਭਾਅ ਰਹੇ ਹਨ।
                ਇਸ ਮੌਕੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …