Monday, April 27, 2026

ਕੈਬਿਨਟ ਮੰਤਰੀ ਸੋਨੀ ਦੀ ਨੈਗੇਟਿਗ ਆਈ ਕਰੋਨਾ ਰਿਪਰੋਟ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) -ਡਾਕਟਰ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜੋ ਪਿਛਲੇ ਦਿਨੀ ਕਰੋਨਾ ਪਾਜ਼ਟਿਵ ਹੋ ਗਏ ਸਨ, ਹੁਣ ਪੂਰੀ ਤਰਾਂ ਸਿਹਤਯਾਬ ਹਨ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਕੇ.ਡੀ ਸਿੰਘ ਗੁਰੂ ਨਾਨਕ ਦੇਵ ਹਸਪਤਾਲ ਨੇ ਦੱਸਿਆ ਕਿ ਸੋਨੀ ਪੂਰੀ ਤਰ੍ਹਾਂ ਠੀਕ ਠਾਕ ਹਨ ਅਤੇ ਉਨਾਂ ਦੇ ਕੀਤੇ ਗਏ ਟੈਸਟ ਦੀ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।
                    ਇਸੇ ਦੌਰਾਨ ਸੋਨੀ ਨੇ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਉਹ ਪੂਰੀ ਤਰਾਂ ਤੰਦਰੁਸਤ ਹਨ।ਉਨਾਂ ਕਿਹਾ ਕਿ ਉਹ ਛੇਤੀ ਹੀ ਲੋਕਾਂ ਦੀ ਸੇਵਾ ਵਿੱਚ ਫਿਰ ਹਾਜ਼ਰ ਹੋਣਗੇ ਅਤੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਨਿਰੀਖਣ ਕਰਨਗੇ। ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਮਾਰੀ ਤੋ ਬਚਣ ਲਈ ਉਹ ਮਾਸਕ ਦੀ ਵਰਤੋ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …