ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ
ਨਾਲ ਬੈਠਕ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਇਕੱਤਰਤਾ ਘਰ ਵਿਖੇ ਕੀਤੀ ਗਈ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਬਾਰੇ ਜਾਣਕਾਰੀ ਦਿੱਤੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿੱਦਿਆ ਦਾ ਸਬੰਧ ਸਿੱਧੇ ਤੌਰ ’ਤੇ ਮਨੁੱਖ ਦੀ ਸ਼ਖ਼ਸੀਅਤ ਉਸਾਰੀ ਨਾਲ ਜੁੜਿਆ ਹੋਇਆ ਹੈ।ਹਰ ਅਧਿਆਪਕ ਦਾ ਫ਼ਰਜ਼ ਬਣਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦਾ ਨਿਰਮਾਤਾ ਬਣੇ।ਉਨ੍ਹਾਂ ਕਿਹਾ ਕਿ ਹਰ ਅਧਿਆਪਕ ਨੂੰ ਇਕ ਬੇਹਤਰ ਮਾਰਗ-ਦਰਸ਼ਕ ਵਜੋਂ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਦੀ ਜ਼ੁੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਰਵਨ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸਹਾਇਕ ਸਿੱਖਿਆ ਡਾਇਰੈਕਟਰ ਡਾ. ਪ੍ਰਭਜੀਤ ਕੌਰ, ਪ੍ਰਿੰਸੀਪਲ ਸਤਵੰਤ ਕੌਰ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media