Thursday, August 27, 2026

ਜਿਲ੍ਹਾ ਮੈਜਿਸਟਰੇਟ ਵਲੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਸ਼ਹਿਰੀ ਖੇਤਰਾਂ ‘ਚ ਕਰਫਿਊ

ਮਾਸਕ ਨਾ ਪਾਉਣ ਤੇ ਜਨਤਕ ਥਾਵਾਂ `ਤੇ ਥੁੱਕਣ ਵਾਲਿਆਂ ਲਈ ਜੁਰਮਾਨਾ ਵਧਾ ਕੇ ਕੀਤਾ 1000 ਰੁਪਏ

ਕਪੂਰਥਲਾ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ 01 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲੇ੍ ਦੇ ਸ਼ਹਿਰੀ ਖੇਤਰਾਂ ਵਿਚ ਗੈਰ ਜ਼ਰੂਰੀ ਗਤੀਵਿਧੀਆਂ ਦੀ ਆਵਾਜਾਈ `ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
               ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਕਿ ਇੰਡਸਟਰੀਆਂ `ਚ ਮਲਟੀਪਲ ਸ਼ਿਫਟ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ, ਨੈਸ਼ਨਲ ਅਤੇ ਸਟੇਟ ਹਾਈਵੇਅ `ਤੇ ਵਿਅਕਤੀਆਂ ਅਤੇ ਸਮਾਨ ਦੀ ਆਵਾਜਾਈ, ਸਮਾਨ ਦੀ ਲੋਡਿੰਗ ਤੇ ਅਨਲੋਡਿੰਗ `ਤੇ ਕੋਈ ਪਾਬੰਦੀ ਨਹੀਂ ਹੋਵੇਗੀ।
                  ਉਨ੍ਹਾਂ ਕਿਹਾ ਕਿ ਹੋਟਲ, ਪ੍ਰਾੳਣਚਾਰੀ ਸੇਵਾਵਾਂ, ਰੈਸਟੋਰੈਂਟ ਤੇ ਮੈਰਿਜ ਪੈਲੇਸ, ਸ਼ੌਪਿੰਗ ਮਾਲਜ਼, ਮਲਟੀਪਲੈਕਸ ਸਮੇਤ ਰੈਸਟੋਰੈਂਟ ਅਤੇ ਹੋਟਲ ਰਾਤ 9:30 ਵਜੇ ਤੱਕ ਬੰਦ ਕਰਨਾ ਯਕੀਨੀ ਬਣਾਉਣਗੇ।
                 ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਘੱਟੋ-ਘੱਟ 6 ਫੁੱਟ ਦੀ ਦੂਰੀ ਜ਼ਰੂਰ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਜਨਤਕ ਅਤੇ ਕੰਮ ਕਰਨ ਵਾਲੀਆਂ ਥਾਵਾਂ `ਤੇ ਮਾਸਕ ਦੀ ਵਰਤੋਂ ਲਾਜ਼ਮੀ, ਥੁੱਕਣ `ਤੇ ਮਨਾਹੀ ਅਤੇ ਹੱਥਾਂ ਨੂੰ ਵਾਰ-ਵਾਰ ਧੋਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਵਾਲੇ ਅਤੇ ਜਨਤਕ ਥਾਵਾਂ `ਤੇ ਥੁਕਣ ਵਾਲਿਆਂ ਲਈ ਜੁਰਮਾਨਾ 500 ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ।
                         ਉਨ੍ਹਾਂ ਕਿਹਾ ਕਿ ਹਦਾਇਤਾਂ ਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਆਈ.ਪੀ.ਸੀ ਦੀ ਧਾਰਾ ਸੈਕਸ਼ਨ 188 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਤਹਿਤ ਬਣਦੀ ਕਾਰਵਾਈ ਆਰੰਭੀ ਜਾਵੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …