ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 3
ਦਸੰਬਰ ਨੂੰ ਬੀ.ਡੀ.ਪੀ.ਓ ਦਫਤਰ ਅਜਨਾਲਾ ਵਿਖੇ ਸਵੈ ਰੋਜ਼ਗਾਰ ਕਰਜ਼ਾ ਮੇਲਾ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਰਣਬੀਰ ਸਿੰਘ ਮੂਧਲ ਨੇ ਲੀਡ ਬੈਂਕ ਮੈਨੇਜਰ ਅਤੇ ਜਿਲ੍ਹੇ ਦੇ ਸਰਕਾਰੀ / ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਉਨਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਨੌਜਵਾਨਾਂਂ ਨੂੰ ਵੱਖ-ਵੱਖ ਬੈਂਕਾਂ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਸਕੀਮ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਅਤੇ ਸਟੈਂਡ ਅੱਪ ਇੰਡੀਆ ਸਕੀਮ ਅਧੀਨ ਕਰਜ਼ੇ ਮੁਹੱਈਆ ਕਰਵਾਏ ਜਾਣਗੇ।
ਮੂਧਲ ਨੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਮੇਲੇ ਨਾਲ ਸਬੰਧਿਤ ਤਿਆਰੀਆਂ ਮੁਕੰਮਲ ਅਤੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ।ਉਨਾਂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਇਸ ਮੇਲੇ ਵਿੱਚ ਭਾਗ ਲੈਣ ਦੀ ਅਪੀਲ ਵੀ ਕੀਤੀ।ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਕਰਮਜੀਤ, ਡਿਪਟੀ ਸੀ.ਈ.ਓ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਤਿੰਦਰ ਸਿੰਘ ਅਤੇ ਲੀਡ ਬੈਂਕ ਮੈਨੇਜਰ ਪ੍ਰਿਤਪਾਲ ਸਿੰਘ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media