ਅੰਮ੍ਰਿਤਸਰ, 2 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਫੈਕਲਟੀ ਇੰਡਕਸ਼ਨ
ਪ੍ਰੋਗਰਾਮ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕੀਤਾ। ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਤੋਂ ਅਧਿਆਪਕ ਭਾਗ ਲੈ ਰਹੇ ਹਨ।
ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਅਧਿਆਪਕ ਚੰਗੇ ਸਮਾਜ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਦੇਸ਼ ਦੀ ਨੌਜੁਆਨ ਪੀੜ੍ਹੀ ਦੇ ਰਾਹ ਦਸੇਰਾ ਹੋਣ ਦੇ ਨਾਲ ਨਾਲ ਦੇਸ਼ ਦਾ ਭਵਿੱਖ ਵੀ ਇਨ੍ਹਾਂ ਵੱਲੋਂ ਦਿੱਤੀ ਸਿਖਿਆ `ਤੇ ਹੀ ਨਿਰਭਰ ਕਰਨ ਕਰਦਾ ਹੈ।ਪ੍ਰੋ. ਸੰਧੂ ਨੇ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਕਿੱਤਾਮੁਖੀ ਜ਼ਿੰਮੇਵਾਰੀਆਂ ਨਿਭਾਉਣ ਲਈ ਤਿਆਰ ਕਰਨ ਵਿਚ ਸਹਾਈ ਵਾਲੇ ਹੁੰਦੇ ਹਨ ਅਤੇ ਅਜਿਹੇ ਪ੍ਰੋਗਰਾਮਾਂ ਜ਼ਰੀਏ ਅਧਿਆਪਕਾਂ ਦੇ ਸਿਧਾਂਤਕ ਅਤੇ ਵਿਵਹਾਰਕ ਗਿਆਨ ਵਿਚ ਵਾਧਾ ਹੁੰਦਾ ਹੈ।ਉਨ੍ਹਾਂ ਯੂਨੀਵਰਸਿਟੀ ਅਧਿਆਪਕਾਂ ਦੀ ਇਸ ਮੁਸ਼ਕਿਲ ਘੜੀ ਵਿਚ ਆਨਲਾਈਨ ਸਰੋਤਾ ਜ਼ਰੀਏ ਵਿਦਿਆਰਥੀਆਂ ਦੀਆਂ ਅਕਾਦਮਿਕ ਲੋੜਾਂ ਪੂਰੀਆਂ ਕਰਨ ਵਿਚ ਨਿਭਾਈ ਜਾ ਰਹੀ ਵਿਸ਼ੇਸ਼ ਭੂਮਿਕਾ ਦੀ ਪ੍ਰਸੰਸਾ ਵੀ ਕੀਤੀ।
ਡਿਪਟੀ ਡਾਇਰੈਕਟਰ ਡਾ. ਰਾਜਬੀਰ ਭੱਟੀ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ। ਕੇਂਦਰ ਦੇ ਡਾਇਰੈਕਟਰ ਪ੍ਰੋ. ਆਦਰਸ਼ ਪਾਲ ਵਿਗ ਨੇ ਸਾਰਿਆਂ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਅਧਿਆਪਕਾਂ ਨੂੰ ਪ੍ਰਕਾਸਨਾਵਾਂ, ਫੰਡ, ਮਨੁੱਖੀ ਅਧਿਕਾਰ, ਵਾਤਾਵਰਣ ਨੈਤਿਕਤਾ, ਸਿਖਿਆ ਨਾਲ ਸਬੰਧਤ ਵੱਖ ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media