Friday, August 1, 2025
Breaking News

ਕੇਂਦਰ ਸਰਕਾਰ ਪਹਿਲ ਦੇ ਆਧਾਰ ‘ਤੇ ਹੱਲ ਕਰੇ ਕਿਸਾਨਾਂ ਦਾ ਮਸਲਾ – ਸੁਖਦੇਵ ਸਿੰਘ ਢੀਂਡਸਾ

ਪਾਰਟੀ ਆਗੂਆਂ ਨੂੰ ਰੋਸ ਮੁਜ਼ਹਾਰੇ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਕਿਹਾ

ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਸੰਘਰਸ਼ ਕਰ ਰਹੇ ਦੇਸ਼ ਦੇ ਅਨੰਦਾਤੇ ਦੀਆਂ ਵਾਜ਼ਬ ਮੰਗਾਂ ਪਹਿਲ ਦੇ ਅਧਾਰ ‘ਤੇ ਮੰਨ ਕੇ ਮਸਲੇ ਦਾ ਨਿਪਟਾਰਾ ਕਰੇ।ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਬਾਰੇ ਮੰਗਾਂ ਬਿਲਕੁੱਲ ਸਹੀ ਤੇ ਸੰਵਿਧਾਨਕ ਹਨ।
                 ਸੁਖਦੇਵ ਸਿੰਘ ਢੀਂਡਸਾ ਨੇ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਕਿਸਾਨਾਂ ਨੂੰ ਖਾਲਿਸਤਾਨੀ ਕਰਾਰ ਦੇਣ ਦੀ ਵੀ ਨਿੰਦਿਆ ਕੀਤੀ ਹੈ।ਉਨ੍ਹਾ ਕਿਹਾ ਕਿ ਕੇਂਦਰ ਦੇ ਇਸ਼ਾਰਿਆਂ ‘ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਪਹਿਲਾਂ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਰੋਕਣ ਲਈ ਅਪਣੀਆਂ ਸਰਹੱਦਾਂ ਸੀਲ ਕੀਤੀਆਂ।ਉਸ ਤੋਂ ਬਾਅਦ ਜਦੋਂ ਕਿਸਾਨ ਸੰਘਰਸ਼ ਲਈ ਦਿੱਲੀ ਕੂਚ ਕਰਨ ਲੱਗੇ ਤਾਂ ਉਨ੍ਹਾ ‘ਤੇ ਪੁਲਿਸ ਵਲੋਂ ਤਸ਼ੱਦਦ ਢਾਹਿਆ ਗਿਆ।ਉਨ੍ਹਾ ਨੇ ਕੇਂਦਰ ਸਰਕਾਰ ਨੂੰ ਫੌਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਨ ਲਈ ਕਿਹਾ ਹੈ।
                  ਢੀਂਡਸਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰ ਵਲੋਂ ਕੀਤੀ ਜਾ ਰਹੀ ਵਾਜ਼ਬ ਪੇਸ਼ਕਸ਼ ਬਾਰੇ ਵਿਚਾਰ ਕਰਨ ਤਾਂਕਿ ਇਹ ਮਸਲਾ ਸ਼ਾਤਮਈ ਢੰਗ ਨਾਲ ਨਿਪਟ ਸਕੇ।ਢੀਂਡਸਾ ਨੇ ਅਪਣੇ ਪਾਰਟੀ ਵਰਕਰਾਂ ਨੂੰ ਰੋਸ਼ ਮਜ਼ਾਹਰੇ ਕਰ ਰਹੇ ਕਿਸਾਨਾਂ ਵਾਸਤੇ ਹਰ ਸੰਭਵ ਮਦਦ ਪਹੁੰਚਾਉਣ ਦੀ ਵੀ ਅਪੀਲ ਕੀਤੀ ਹੈ।ਉਨ੍ਹਾ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਨਿਆਂ ਦਿਵਾਉਣ ਵਾਸਤੇ ਇਸ ਸੰਘਰਸ਼ ਵਿੱਚ ਪੁਰੀ ਤਰਾਂ ਨਾਲ ਉਨ੍ਹਾ ਨਾਲ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੰਮ ਕਰ ਰਹੀ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …