Wednesday, April 8, 2026

ਬੀਬੀ ਜਗੀਰ ਕੌਰ ਨੇ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲਿਆਂ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸੰਤ ਗਿਆਨੀ ਮੋਹਨ ਸਿੰਘ ਨੇ ਧਰਮ ਪ੍ਰਚਾਰ ਦੇ ਖੇਤਰ ਵਿਚ ਲੰਮਾ ਅਰਸਾ ਸੇਵਾ ਨਿਭਾਈ ਅਤੇ ਹਜ਼ਾਰਾਂ ਪ੍ਰਾਣੀਆਂ ਨੂੰ ਅੰਮ੍ਰਿਤ ਪਾਨ ਕਰਵਾਇਆ।ਉਨ੍ਹਾਂ ਆਖਿਆ ਕਿ ਸੰਤ ਗਿਆਨੀ ਮੋਹਨ ਸਿੰਘ ਦੇ ਚਲਾਣੇ ਨਾਲ ਧਰਮ ਪ੍ਰਚਾਰ ਖੇਤਰ ਵਿੱਚ ਵੱਡਾ ਘਾਟਾ ਪਿਆ ਹੈ, ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ।ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …