Saturday, April 11, 2026

ਸਿਵਲ ਸਰਜਨ ਵਲੋਂ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

ਕੋਵਿਡ ਸਬੰਧੀ ਵੱਧ ਤੋਂ ਵੱਧ ਟੈਸਟਿੰਗ ਦੇ ਨਿਰਦੇਸ਼

ਕਪੂਰਥਲਾ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਕੁਮਾਰ ਵਲੋਂ ਕੋਵਿਡ ਦੀ ਰੋਕਥਾਮ ਸਬੰਧੀ ਅੱਜ ਸਮੂਹ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਇਸ ਮਹਾਂਮਾਰੀ ਨਾਲ ਨਿਪਟਣ ਲਈ ਰਲ ਕੇ ਕੰਮ ਕੀਤਾ ਜਾਏ।ਸਿਵਲ ਸਰਜਨ ਵਲੋਂ ਗੰਭੀਰ ਬਿਮਾਰੀਆਂ ਤੋਂ ਪੀੜਤਾਂ ਦੀ ਟੈਸਟਿੰਗ, ਫਤਹਿ ਕਿੱਟਾਂ ਦੀ ਵੰਡ ਤੇ ਮੌਤ ਦਰ ਬਾਰੇ ਚਰਚਾ ਕੀਤੀ ਗਈ।
ਉਨਾਂ ਕਿਹਾ ਕਿ ਕੋਵਿਡ ਦੇ ਸੰਬੰਧ ਵਿਚ ਕਿਸੇ ਵੀ ਕੰਮ ਵਿਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
               ਇਸ ਤੋਂ ਇਲਾਵਾ ਵੱਧ ਤੋਂ ਵੱਧ ਕੋਰੋਨਾ ਟੈਸਟ ਕਰਵਾਏ ਜਾਣ `ਤੇ ਵੀ ਜ਼ੋਰ ਦਿੱਤਾ ਗਿਆ ਤਾਂ ਕਿ ਸਮਾਂ ਰਹਿੰਦਿਆਂ ਇਸ ਮਹਾਂਮਾਰੀ `ਤੇ ਕਾਬੂ ਪਾਇਆ ਜਾ ਸਕੇ ।
               ਉਨਾਂ ਕੋਰੋਨਾ ਫਤਹਿ ਮੁਹਿੰਮ ਵੈਨ ਬਾਰੇ ਕਿਹਾ ਕਿ ਸਰਕਾਰ ਵਲੋਂ ਕੋਵਿਡ ਜਾਗਰੂਕਤਾ ਹਿੱਤ ਭੇਜੀ ਗਈ ਵੈਨ 24 ਦਸੰਬਰ ਤੱਕ ਜਿਲੇ ਵਿੱਚ ਰਹੇਗੀ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ, ਡਾ. ਸੰਦੀਪ ਭੋਲਾ, ਡਾ. ਰਾਜੀਵ ਭਗਤ, ਡਾ. ਨਵਪ੍ਰੀਤ ਕੌਰ, ਡਾ. ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …