Monday, October 26, 2026

ਸੰਤ ਗਿਆਨੀ ਮੋਹਨ ਸਿੰਘ ਭਿੰਡਰਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਗੁਰਦੁਆਰਾ ਅਖੰਡ ਪ੍ਰਕਾਸ਼ ਸਾਹਿਬ ਭਿੰਡਰਾਂ ਕਲਾਂ ਸੰਪਰਦਾਇ ਦੇ ਮੁਖੀ ਸੰਤ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਗਿਆਨੀ ਮੋਹਣ ਸਿੰਘ ਜਿਨ੍ਹਾਂ 102 ਸਾਲ ਦੀ ਉਮਰ ਵਾਹਿਗੁਰੂ ਦੇ ਭਾਣੇ ਅੰਦਰ ਰਹਿ ਕੇ ਗੁਜਰ ਕੀਤੀ ਅਤੇ ਸ਼ਾਂਤ ਸੁਭਾਅ ਅਤੇ ਮਿੱਠੀ ਬੋਲਬਾਣੀ ਦੇ ਮਾਲਕ, ਇਮਾਨਦਾਰ ਅਤੇ ਗੁਰਬਾਣੀ ਦੇ ਮਹਾਨ ਗਿਆਤਾ ਗਿਆਨੀ ਮੋਹਣ ਸਿੰਘ ਦੇ ਸੰਸਾਰ ਯਾਤਰਾ ਤੋਂ ਕੂਚ ਕਰ ਜਾਣ ਕਾਰਨ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਨੂੰ ਸਿਖ ਜਗਤ ਹਮੇਸ਼ਾਂ ਯਾਦ ਰੱਖੇਗਾ।ਬਾਬਾ ਬਲਬੀਰ ਸਿੰਘ ਨੇ ਨਾਲ ਹੀ ਕਿਸਾਨ ਸੰਘਰਸ਼ ਵਿੱਚ ਜੂਝਦਿਆਂ ਜਾਨ ਗੁਵਾਉਣ ਵਾਲੇ ਗੁਰਜੰਟ ਸਿੰਘ ਬੱਛੂਆਣਾ, ਦਲਜਿੰਦਰ ਸਿੰਘ ਝੱਮਟ ਅਤੇ ਇੱਕ ਹੋਰ ਕਿਸਾਨ ਦੀ ਮੌਤ ‘ਤੇ ਵੀ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਸੰਘਰਸ਼ ਵਿਚ ਕੁੱਦੇ ਕਿਸਾਨਾਂ ਦੀਆਂ ਕੁਰਬਾਨੀਆਂ ਅਜਾਈ ਨਹੀਂ ਜਾਣਗੀਆਂ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …