ਧੂਰੀ, 3 ਦਸੰਬਰ (ਪ੍ਰਵੀਨ ਗਰਗ) – ਦਿੱਲੀ-ਕੱਟੜਾ ਐਕਸਪ੍ਰੈਸ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇੱਕਠੇ ਹੋਏ ਕਿਸਾਨਾਂ ਦਾ ਇੱਕ ਵਫਦ ਅਕਾਲੀ ਆਗੂ ਜੱਥੇਦਾਰ
ਭੁਪਿੰਦਰ ਸਿੰਘ ਭਲਵਾਨ ਅੰਤ੍ਰਿਗ ਕਮੇਟੀ ਮੈਂਬਰ ਐਸ.ਜੀ.ਪੀ.ਸੀ ਨੂੰ ਮਿਲਿਆ ਅਤੇ ਆਪਣੀਆਂ ਮੁਸ਼ਕਿਲਾਂ ਬਾਰੇ ਦੱਸਿਆ। ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਦਿੱਲੀ ਤੋਂ ਕੱਟੜਾ ਤੱਕ ਬਣਨ ਵਾਲੇ ਹਾਈਵੇ ਵਿੱਚ ਪਿੰਡ ਭਲਵਾਨ ਸਮੇਤ ਨੇੜਲੇ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਐਕੂਆਇਰ ਕੀਤਾ ਜਾ ਰਿਹਾ ਹੈ, ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕਾ ਹੈ।ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਧੱਕੇਸ਼ਾਹੀ ਨਾਲ ਕਿਸਾਨਾਂ ਦੀ ਜ਼ਮੀਨ ਦਿੱਲੀ-ਕੱਟੜਾ ਐਕਸਪ੍ਰੈਸ ਲਈ ਨਹੀਂ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਤਾਨਾਸ਼ਾਹ ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਕਿਸਾਨ ਜੱਥੇਬੰਦੀਆਂ ਨਾਲ ਜੋ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਇਸ ਦਾ ਖਾਮਿਆਜ਼ਾ ਵੀ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਭੁਗਤਣਾ ਪਵੇਗਾ।ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਕਿਸਾਨਾਂ ਨਾਲ ਖੜੀ ਹੈ ਤਾਂ ਇਸ ਪ੍ਰੋਜੈਕਟ ਨੂੰ ਤੁਰੰਤ ਬੰਦ ਕਰੇ ਜਾਂ ਫਿਰ ਐਨ.ਐਚ 64 ਵਾਲਾ ਮੁਆਵਜ਼ਾ ਦਿਵਾਏ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media