ਕਪੁਰਥਲਾ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਵਿਭਾਗ ਵਲੋਂ ਅੱਜ ਕਪੂਰਥਲਾ ਦੇ ਰੈਡ ਕਰਾਸ ਭਵਨ ਵਿਖੇ ਅੰਗਹੀਣਾਂ ਨੂੰ ਬਣਾਵਟੀ ਅੰਗ
ਤੇ ਟਰਾਈ ਸਾਈਕਲ ਵੰਡੇ ਗਏ।ਜਿਲਾ ਸਮਾਜਿਕ ਸੁਰੱਖਿਆ ਅਫਸਰ ਗੁਰਬਰਗ ਲਾਲ, ਜਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਜਿਲਾ ਪ੍ਰੋਗਰਾਮ ਅਫਸਰ ਸਨੇਹ ਲਤਾ, ਰੈਡ ਕਰਾਸ ਦੇ ਸਕੱਤਰ ਆਰ ਸੀ ਬਿਰਹਾ ਹਾਜ਼ਰ ਸਨ।ਗੁਰਬਰਗ ਲਾਲ ਨੇ ਦੱਸਿਆ ਕਿ ਕਪੂਰਥਲਾ ਸਬ ਡਿਵੀਜ਼ਨ ਅੰਦਰ ਅੱਜ 26 ਅੰਗਹੀਣਾਂ ਨੂੰ ਬਣਾਵਟੀ ਅੰਗ, ਟਰਾਈ ਸਾਈਕਲ, ਸੁਣਨ ਵਾਲੀਆਂ ਮਸ਼ੀਨਾਂ ਦੀ ਵੰਡ ਕੀਤੀ ਗਈ ਹੈ ਤਾਂ ਜੋ ਉਹ ਵੀ ਸਨਮਾਨ ਪੂਰਵਕ ਜਿੰਦਗੀ ਬਤੀਤ ਕਰ ਸਕਣ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media