ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਵਧਾਈ ਸੁਨੇਹੇ ਭੇਜੇ ਜਾ ਰਹੇ
ਹਨ।ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਬੀਬੀ ਜਗੀਰ ਕੌਰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਦੀ ਚੌਥੀ ਵਾਰ ਅਗਵਾਈ ਮਿਲਣੀ ਇਕ ਮਾਣ ਵਾਲੀ ਗੱਲ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਪ੍ਰਧਾਨ ਬਲਦੇਵ ਸਿੰਘ ਗਿਲਜੀਆਂ, ਜਨਰਲ ਸਕੱਤਰ ਸੁਖਜਿੰਦਰ ਸਿੰਘ ਸੁਭਾਨਪੁਰ, ਚੇਅਰਮੈਨ ਦਿਲਬਾਗ ਸਿੰਘ, ਮਾਸਟਰ ਮਹਿੰਦਰ ਸਿੰਘ, ਰਘਬੀਰ ਸਿੰਘ ਸੁਭਾਨਪੁਰ, ਪ੍ਰੀਤਮ ਸਿੰਘ ਗਿਲਚੀਆਂ, ਹਿੰਮਤ ਸਿੰਘ ਸਰਪੰਚ, ਗਰੀਬ ਸਿੰਘ ਪਿਹੋਵਾ, ਨਰਿੰਦਰ ਸਿੰਘ, ਗੁਰਮੇਜ ਸਿੰਘ, ਕੁਲਦੀਪ ਸਿੰਘ ਖ਼ਾਲਸਾ, ਰਘਬੀਰ ਸਿੰਘ ਬੱਬੀ, ਦਲੇਰ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਮਹਿਮਦਪੁਰ, ਅਮਰੀਕ ਸਿੰਘ ਮੌਰਥਲੀ, ਸਤਨਾਮ ਸਿੰਘ ਟਾਹਲੀ, ਪਰਮਜੀਤ ਸਿੰਘ ਬੇਗੋਵਾਲ, ਹਰਬਖ਼ਸ਼ ਸਿੰਘ ਟਾਹਲੀ ਆਦਿ ਪ੍ਰਮੁੱਖ ਸਿੱਖ ਆਗੂਆਂ ਨੇ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media