ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਵਲੋਂ ਦੁਸ਼ਾਲਾ ਭੇਟ
ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲਿਆਂ ਦਾ ਅੰਤਿਮ ਸੰਸਕਾਰ ਭਿੰਡਰ ਕਲਾਂ ਮੋਗਾ ਵਿਖੇ ਕੀਤਾ ਗਿਆ।ਗੁਰਦੁਆਰਾ ਸ੍ਰੀ ਅਖੰਡ ਪ੍ਰਕਾਸ਼ ਭਿੰਡਰ ਕਲਾਂ ਵਿਖੇ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸੰਤ ਮਹਾਂਪੁਰਖ, ਨਿਹੰਗ ਸਿੰਘ ਦਲਾਂ ਦੇ ਮੁਖੀ, ਵੱਖ-ਵੱਖ ਜਥੇਬੰਦੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ।ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਗਿਆਨੀ ਗੁਰਮਿੰਦਰ ਸਿੰਘ ਨੇ ਸੰਤ ਗਿਆਨੀ ਮੋਹਨ ਸਿੰਘ ਦੀ ਮ੍ਰਿਤਕ ਦੇਹ ’ਤੇ ਦੁਸ਼ਾਲਾ ਭੇਟ ਕਰਕੇ ਸਤਿਕਾਰ ਦਿੱਤਾ। ਇਸੇ ਦੌਰਾਨ ਪੁੱਜੇ ਵੱਖ-ਵੱਖ ਮਹਾਂਪੁਰਖਾਂ ਵੱਲੋਂ ਵੀ ਦੁਸ਼ਾਲੇ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਡੋਗਰਾਂ ਵਾਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਜਗਜੀਤ ਸਿੰਘ ਤਲਵੰਡੀ, ਗੁਰਮੀਤ ਸਿੰਘ ਬੂਹ ਵੀ ਮੌਜੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …