Tuesday, April 14, 2026

ਦਸਵੀਂ/ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ ਲਈ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ

ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨਾਂ ਉਮਰ ਹੱਦ ਦੇ) ਨੂੰ ਆਤਮ ਨਿਰਭਰ ਬਣਾਉਣ ਲਈ ਜਨਵਰੀ 2021 ਤੋਂ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
                ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਅਰੋੜਾ ਨੇ ਦੱਸਿਆ ਕਿ ਦਸਵੀਂ ਪਾਸ ਲੜਕੀਆਂ ਲਈ ਕਟਿੰਗ ਐਂਡ ਟੇਲਰਿੰਗ ਕੋਰਸ ਅਤੇ ਬਿਊਟੀ ਕਲਚਰ ਕੋਰਸ, ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ ਲਈ ਵੈਬ ਡਿਜ਼ਾਇਨਿੰਗ ਕੋਰਸ ਤੇ ਇੰਗਲਿਸ਼ ਸਪੀਕਿੰਗ ਅਤੇ ਕਮਿਊਨੀਕੇਸ਼ਨ ਸਕਿਲਜ਼ ਕੋਰਸ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in/lifelong/default.aspx `ਤੇ ਆਨਲਾਈਨ ਦਾਖਲਾ ਫਾਰਮ ਮਿਤੀ 31 ਦਸੰਬਰ 2020 ਤਕ ਭਰ ਸਕਦੇ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …