Tuesday, December 24, 2024

ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ) – ਹਰਿਆਣਾ ਦੇ ਉਘੇ ਆਗੂ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਪਤਨੀ ਕਰਨ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕੁੱਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੇ ਬੀਬੀ ਐਸ਼ਵਰਿਆ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੁਰਵਿੰਦਰ ਸਿੰਘ ਸ਼ਾਮਪੁਰਾ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ, ਨਿਸ਼ਾਨ ਸਿੰਘ ਜਫਰਵਾਲ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …