ਕਪੂਰਥਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਦੀਆਂ ਹਦਾਇਤਾਂ `ਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ
ਸਹਾਇਤਾ ਮੁਹੱਈਆ ਕਰਵਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਲਾਕ ਨਡਾਲਾ ਵਿਖੇ ਉਪ ਮੰਡਲ ਮੈਜਿਸਟਰੇਟ ਭੁਲੱਥ ਟੀ. ਬੈਨਿਥ ਦੀ ਯੋਗ ਅਗਵਾਈ ਵਿੱਚ ਟਰਾਈ ਸਾਈਕਲ, ਵਹੀਲ ਚੇਅਰ ਅਤੇ ਨਕਲੀ ਅੰਗਾਂ ਦੀ ਵੰਡ ਸਬੰਧੀ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ 42 ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ, ਵੀਹਲ ਚੇਅਰ ਅਤੇ ਨਕਲੀ ਅੰਗਾਂ ਮੁਹੱਈਆ ਕਰਵਾਏ ਗਏ ਤਾਂ ਕਿ ਉਹ ਵੀ ਸਮਾਜ ਵਿੱਚ ਸਵੈ ਮਾਣ ਨਾਲ ਜੀਵਨ ਬਤੀਤ ਕਰ ਸਕਣ।
ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਕਪੂਰਥਲਾ ਗੁਲਬਰਗ ਲਾਲ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ 30 ਵਿਅਕਤੀਆਂ ਨੂੰ ਟਰਾਈ ਸਾਈਕਲ ਤੇ ਵੀਹਲ ਚੇਅਰ ਅਤੇ 12 ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕੀਤੇ ਗਏ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਅਗਵਾਈ ‘ਚ ਵਿਭਾਗ ਹਮੇਸ਼ਾਂ ਹੀ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ।ਉਨਾਂ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਇਨਾਂ ਸਕੀਮਾਂ ਦਾ ਲਾਭ ਉਠਾਉਣ।
ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਵਿੰਦਰ ਜੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ।ਇਸ ਸਮਾਗਮ ਵਿੱਚ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਦਲਜੀਤ ਸਿੰਘ, ਦਲਜਿੰਦਰ ਸਿੰਘ ਕਾਕਾ, ਭੁਪਿੰਦਰਜੀਤ ਸਿੰਘ, ਸੰਜੀਵ ਕੁਮਾਰ ਜੋਸ਼ੀ, ਮਨਪ੍ਰੀਤ ਵਾਲੀਆ, ਲੱਕੀ ਭਾਰਦਵਾਜ ਆਦਿ ਹਾਜ਼ਰ ਸਨ। ਇਸ ਸਮਾਗਮ ਵਿੱਚ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਡਾਲਾ ਦੀਆਂ ਸਾਰੀਆਂ ਸੁਪਰਵਾਈਜ਼ਰਾਂ `ਤੇ ਸਟਾਫ਼ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਕਪੂਰਥਲਾ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media