Tuesday, April 7, 2026

ਮੇਅਰ ਵਲੋਂ ਬੱਸ ਸਟੈਂਡ ਨੇੜਲੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ

ਆਈ.ਡੀ.ਐਚ ਮਾਰਕੀਟ ਦੇ ਦੁਕਾਨਦਾਰਾਂ ਨੇ ਮੇਅਰ ਰਿੰਟੂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ: 47 ਵਿਖੇ ਬੱਸ ਸਟੈਂਡ ਦੇ ਆਲੇ ਦੁਆਲੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ 15 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਇਹ ਸੜਕ ਦਾ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਕਾਫੀ ਖਸਤਾ ਹਾਲਤ ਵਿਚ ਸੀ ਤੇ ਅੰਮ੍ਰਿਤਸਰ ਆਉਣ ਵਾਲੇ ਹਰ ਸ਼ਰਧਾਲੂ ਤੇ ਯਾਤਰੂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ।ਇਸੇ ਦੌਰਾਨ ਆਈ.ਡੀ.ਐਚ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਵਲੋਂ ਪ੍ਰੀਮਿਅਕਸ ਪਾਉਣ ਦੇ ਕੰਮ ਲਈ ਮੇਅਰ ਦਾ ਧੰਨਵਾਦ ਕੀਤਾ।
                 ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੰਮ੍ਰਿਤਸਰ ਦਾ ਇਹ ਅੰਤਰਰਾਜੀ ਬੱਸ ਸਟੈਂਡ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਹੈ।ਇਥੋਂ ਸੜਕ ਸਿੱਧੀ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀ ਸੜਕ ਨਾਲ ਜੁੜਦੀ ਹੈ।ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਇਸੇ ਸੜਕ ਰਾਹੀਂ ਨਤਮਸਤਕ ਹੋਣ ਸ੍ਰੀ ਦਰਬਾਰ ਸਾਹਿਬ ਪਹੁੰਚਦੇ ਹਨ।ਇਸ ਦੇ ਨਾਲ ਹੀ ਬਾਕੀ ਆਲੇ ਦੁਆਲੇ ਦੇ ਇਲਾਕਿਆਂ ਦੀਆਂ ਸੜਕਾਂ ਨੂੰ ਦਰੁਸਤ ਬਣਾਉਣ ਲਈ ਕੰਮ ਚੱਲ ਰਹੇ ਹਨ।
ਮੇਅਰ ਨੇ ਕਿਹਾ ਕਿ ਸਿਟੀ ਸੈਂਟਰ ਵਿਖੇ ਵੀ ਜਲਦ ਹੀ ਵਿਕਾਸ ਕਾਰਜ਼ ਸ਼ੁਰੂ ਕੀਤੇ ਜਾ ਰਹੇ ਹਨ ਜੋ ਕਿ ਸ਼ਹਿਰ ਦਾ ਪ੍ਰਮੁੱਖ ਵਪਾਰਕ ਕੇਂਦਰ ਹੈ।ਮੇਅਰ ਨੇ ਆਈ.ਡੀ.ਐਚ ਮਾਰਕੀਟ ਦੇ ਦੁਕਾਨਦਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹਰ ਮੁਸ਼ਕਿਲ ਪਹਿਲ ਦੇ ਆਧਾਰ ‘ਤੇ ਹੱਲ ਨੂੰ ਕਰਨ ਦਾ ਵਿਸ਼ਵਾਸ ਦਿਵਾਇਆ।
                       ਇਸ ਮੌਕੇ ਵਾਰਡ ਨੰ: 47 ਦੀ ਕੌਂਸਲਰ ਜਤਿੰਦਰ ਸੋਨੀਆ, ਹੈਪੀ ਤੇ ਆਈ.ਡੀ.ਐਚ ਮਾਰਕੀਟ ਦੇ ਦੁਕਾਨਦਾਰ ਹਾਜ਼ਰ ਸਨ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …