Wednesday, June 17, 2026

ਬਾਦਲ ਨੇ ਪਦਮ ਵਿਭੂਸ਼ਨ ਵਾਪਸ ਕਰਕੇ ਕਿਸਾਨ ਪੱਖੀ ਹੋਣ ਦਾ ਦਿੱਤਾ ਸਬੂਤ

ਧੂਰੀ, 7 ਦਸੰਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਪ੍ਰੀਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨੀ ਸੰਘਰਸ਼ ਪ੍ਰਤੀ ਦੋਗਲੀ ਨੀਤੀ ਬੰਦ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਵਿਧਾਇਕਾਂ ਵੱਲੋਂ ਸਿਆਸੀ ਲਾਹਾ ਲੈਣ ਲਈ ਕਿਰਸਾਨੀ ਸੰਘਰਸ਼ ਦੀ ਹਮਾਇਤ ਦਾ ਝੂਠਾ ਅਡੰਬਰ ਰਚਿਆ ਜਾ ਰਿਹਾ ਹੈ।ਲੇਕਿਨ ਸ਼੍ਰੋਮਣੀ ਅਕਾਲੀ ਦਲ (ਬ) ਮੁੱਢੋਂ ਹੀ ਕਿਸਾਨ ਹਿਤੈਸ਼ੀ ਰਹੀ ਹੈ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੇਂਦਰ ਸਰਕਾਰ ਦੀ ਵਜਾਰਤ ‘ਚੋਂ ਅਸਤੀਫਾ, ਸ਼੍ਰੋਮਣੀ ਅਕਾਲੀ ਦਲ (ਬ) ਦਾ ਭਾਜਪਾ ਨਾਲੋਂ ਗੱਠਜੋੜ ਤੋੜਣਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੇਂਦਰ ਸਰਕਾਰ ਨੂੰ ਪਦਮ ਵਿਭੂਸ਼ਨ ਸਨਮਾਨ ਵਾਪਸ ਕਰਨਾ ਇਸ ਗੱਲ ਦੇ ਪੁਖਤਾ ਸਬੂਤ ਹਨ ਕਿ ਸ਼੍ਰੋਮਣੀ ਅਕਾਲੀ ਦਲ (ਬ) ਅੱਜ ਵੀ ਕਿਸਾਨਾਂ ਦੇ ਨਾਲ ਖੜੀ ਹੈ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਨਹੀਂ ਜਾਣਦੇ ਕਿ ਬਾਦਲ ਸਾਹਿਬ ਨੂੰ ਪਦਮ ਵਿਭੂਸ਼ਨ ਕਿਸ ਗੱਲ ਲਈ ਮਿਲਿਆ ਹੈ।ਉਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ, ਪੰਜਾਬੀਅਤ, ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਲਈ ਅਨੇਕਾਂ ਵਾਰ ਮੋਰਚੇ ਲਗਾ ਕੇ ਜੇਲ੍ਹਾਂ ਕੱਟੀਆਂ ਗਈਆਂ ਹਨ ਜਿਸ ਤੋਂ ਪੰਜਾਬ ਦੇ ਲੋਕ ਭਲ਼ੀ-ਭਾਂਤ ਜਾਣੂ ਹਨ।
                ਇਸ ਮੌਕੇ ਕਰਮਜੀਤ ਸਿੰਘ, ਹਰਬੰਸ ਸਿੰਘ, ਨਿਰਭੈ ਸਿੰਘ, ਅਮਰਜੀਤ ਸਿੰਘ, ਪ੍ਰਭਲੀਨ ਸਿੰਘ, ਗੁਰਿੰਦਰ ਸਿੰਘ, ਹਰਜੋਤ ਸਿੰਘ, ਅਮਨਦੀਪ ਸਿੰਘ, ਅਵਤਾਰ ਸਿੰਘ, ਡਾ. ਰਾਜਵੀਰ ਲਸੋਈ, ਅਮਨ ਸਿੰਘ ਸਰਪੰਚ ਕਾਂਝਲਾ, ਸਰਬਨ ਸਿੰਘ, ਅਸ਼ੋਕ ਸ਼ਰਮਾਂ, ਕਰਮਜੀਤ ਸਿੰਘ ਸਾਬਕਾ ਸਰਪੰਚ, ਇੰਦਰਜੀਤ ਸਿੰਘ ਚੇਅਰਮੈਨ, ਕੁਲਵਿੰਦਰ ਮੀਮਸਾ, ਗੋਗੀ ਮੀਮਸਾ ਅਤੇ ਸਰਬਜੀਤ ਸਿੰਘ ਮੀਮਸਾ ਆਦਿ ਹਾਜ਼ਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …