ਧੂਰੀ, 8 ਦਸੰਬਰ (ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਖੇਤੀ ਬਿਲਾਂ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਭਾਰਤ ਬੰਦ ਦੇ ਸਾਂਝੇ ਸੱਦੇ ‘ਤੇ
ਕੱਕੜਵਾਲ ਚੌਕ ਧੂਰੀ ਵਿਖੇ ਸੈਂਕੜੇ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਚੱਕਾ ਜਾਮ ਕਰਦਿਆਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਬੰਦ ਦੇ ਸੱਦੇ ਤਹਿਤ ਧੂਰੀ ਦੇ ਵਪਾਰੀਆਂ ਵੱਲੋਂ ਵੀ ਕਿਸਾਨਾਂ ਨੂੰ ਪੂਰਨ ਸਹਿਯੋਗ ਦਿੱਤਾ ਗਿਆ।ਬਾਅਦ ਦੁਪਹਿਰ ਤੱਕ ਧੂਰੀ ਦੇ ਸਾਰੇ ਬਜ਼ਾਰ ਸ਼ਾਂਤੀਪੂਰਵਕ ਤਰੀਕੇ ਨਾਲ ਬੰਦ ਰਹੇ।ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਚੇਅਰਮੈਨ ਪਵਨ ਗਰਗ, ਸੈਕਟਰੀ ਹੰਸ ਰਾਜ ਬਜਾਜ, ਡਾਇਰੈਕਟਰ ਨਰੇਸ਼ ਕੁਮਾਰ ਮੰਗੀ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਖੇਤੀ ਕਾਨੂੰਨਾਂ ਸਬੰਧੀ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ ਅਤੇ ਕੜਕਦੀ ਠੰਡ ਵਿੱਚ ਧਰਨਿਆਂ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਦੇ ਹੋਏ ਤੁਰੰਤ ਇਸ ਮਸਲੇ ਦਾ ਹੱਲ ਕਰਕੇ ਉਹਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ।ਇਸ ਧਰਨੇ ਵਿੱਚ ਵੱਖ-ਵੱਖ ਕਿਸਾਨ ਜੱਥੇਬੰਦੀਆਂ, ਆੜਤੀਆ ਐਸੋਸੀਏਸ਼ਨ, ਗੱਲਾ ਮਜ਼ਦੂਰ ਯੂਨੀਅਨ, ਧੂਰੀ ਵਪਾਰ ਮੰਡਲ ਧੂਰੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਸ਼ਾਮਿਲ ਹੋਏ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media