Monday, September 28, 2026

ਅਕਾਲੀ ਆਗੂ ਤਲਬੀਰ ਗਿੱਲ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅਕਾਲੀ ਦਲ (ਬਾਦਲ) ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ।ਇਹ ਰੈਲੀ ਅਰਦਾਸ ਉਪਰੰਤ ਚਾਟੀਵਿੰਡ ਚੌਕ ਤੋਂ ਅਰੰਭ ਹੋ ਕੇ ਪੁਰਾਤਨ ਸ਼ਹਿਰ ਦੇ 12 ਦਰਵਾਜ਼ਿਆਂ ਦਾ ਚੱਕਰ ਕੱਢਦਿਆਂ ਸੁਲਤਾਨਵਿੰਡ ਰੋਡ ਅਤੇ ਤਰਨ ਤਾਰਨ ਰੋਡ ਤੋਂ ਹੁੰਦੀ ਹੋਈ ਗੁਰਦੁਆਰਾ ਸ਼ਹੀਦਾਂ ਸਾਹਿਬ ਪਹੁੰਚ ਕੇ ਸਮਾਪਤ ਹੋਈ।
                  ਇਸ ਸਮੇਂ ਗੱਲਬਾਤ ਕਰਦਿਆਂ ਨੇ ਕਿਹਾ ਕਿ ਅਕਾਲੀ ਦਲ (ਬ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੈਠ ਸਮੁੱਚਾ ਅਕਾਲੀ ਦਲ ਕਿਸਾਨਾਂ ਦੇ ਨਾਲ ਚਟਾਂਨ ਵਾਂਗ ਖੜਾ ਹੈ।ਉਨਾਂ ਕਿਹਾ ਕਿ ਜਦ ਤੱਕ ਤਿੰਨੇ ਕਿਸਾਨ ਵਿਰੋਧੀ ਕਾਲੇ ਕਨੂੰਨ ਰੱਦ ਨਹੀ ਹੋ ਜਾਦੇ ਤਦ ਤੱਕ ਉਹ ਅਰਾਮ ਨਾਲ ਨਹੀਂ ਬੈਠਣਗੇ।
                  ਇਸ ਮੌਕੇ ਸੰਦੀਪ ਸਿੰਘ ਸ਼ੈਰੀ ਘਿਉ ਵਾਲਾ, ਭਾਈ ਧਰਮਬੀਰ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਭਾਟੀਆ, ਕੁਲਦੀਪ ਸਿੰਘ ਪੰਡੋਰੀ, ਗੁਰਮੀਤ ਸਿੰਘ ਸੁਰਸਿੰਘ, ਭਾਈ ਭਗਵੰਤ ਸਿੰਘ, ਨਵਤੇਜ ਸਿੰਘ ਕਲਕੱਤਾ ਅਤੇ ਗੁਰਮੋਹਨ ਸਿੰਘ ਆਦਿ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …