ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੇਂਦਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਭਾਰਤ ਬੰਦ
ਸ਼ਾਂਤੀਪੂਰਨ ਰਿਹਾ।ਬੰਦ ਦੌਰਾਨ ਗੋਲਡਨ ਗੇਟ, ਨਿਊ ਅੰਮ੍ਰਿਤਸਰ, ਭੰਡਾਰੀ ਪੁੱਲ, ਸੁਲਤਾਨਵਿੰਡ ਨਹਿਰ, ਭੰਡਾਰੀ ਪੁੱਲ, ਹਾਲ ਬਜ਼ਾਰ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ, ਅਕਾਲੀ ਦਲ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਖ-ਵੱਖ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਵਲੋਂ ਕੇਂਦਰ ਖਿਲਾਫ ਰੋਸ ਸ਼ਾਂਤੀ ਪੂਰਵਕ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਆਵਾਜਾਈ ਰੋਕੀ ਗਈ।ਸ਼੍ਰੌਮਣੀ ਕਮੇਟੀ ਦੇ ਦਫਤਰ ਅਤੇ ਵਿਦਿਅਕ ਅਦਾਰੇ ਬੰਦ ਰਹੇ।ਆਗੂਆਂ ਨੇ ਕਿਹਾ ਕਿ ਕਿਸਾਨ ਮਾਰੂ ਬਿੱਲ ਰੱਦ ਕਰਵਾ ਕੇ ਹੀ ਰਹਿਣਗੇ ਅਤੇ ਲੋੜ ਪਈ ਤਾਂ ਦਿੱਲੀ ਜਾਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।ਕਈ ਕਿਸਾਨ ਤੇ ਹੋਰ ਜਥੇਬੰਦੀਆਂ ਵਲੋਂ ਸ਼ਹਿਰ ਵਿੱਚ ਦੁਕਾਨਾਂ ਤੇ ਕਾਰੋਬਾਰੀ ਅਦਾਰੇ ਬੰਦ ਕਰਵਾ ਕੇ ਲੋਕਾਂ ਕੋਲੋਂ ਸਹਿਯੌਗ ਮੰਗਿਆ ਗਿਆ।
ਇਸੇ ਦੌਰਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਜਤਿੰਦਰ ਕੌਰ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਕਿਸਾਨਾਂ ਦੇ ਹੱਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ।ਗੁਰੂੁ ਨਾਨਕ ਦੇਵ ਯੂਨੀਵਰਸਿਟੀ ਰਿਸਰਚ ਸਕਾਲਰ ਯੂਨੀਅਨ ਵਲੋਂ ਯੂਨੀਵਰਸਿਟੀ ਦੇ ਗੇਟ ਨੂੰ ਤਾਲਾ ਲਾ ਕੇ ਦੋ ਘੰਟਿਆਂ ਲਈ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ।ਰਿਸਰਚ ਸਕਾਲਰਾਂ ਵਿੱਚ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਜਤਿੰਦਰਵੀਰ ਸਿੰਘ, ਸਕੱਤਰ ਗੁਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਤਰੁਣਜੀਤ ਸਿੰਘ ਅਤੇ ਮਨੀਸ਼ ਕੁਮਾਰ ਆਦਿ ਮੋਜੂਦ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media