Tuesday, March 10, 2026

ਸਲਾਨਾ ਭੰਡਾਰੇ ਮੌਕੇ ਸਾਧੂ ਸੰਤਾਂ ਨੂੰ ਵੰਡੇ ਕੰਬਲ

PPN26101404
ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ)- ਪਿੰਡ ਸੁਲਾਤਨਵਿੰਡ ਦੀ ਪੱਤੀ ਬਹਿਣੀਵਾਲ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਤੇ ਬਾਬਾ ਵਡਭਾਗ ਸਿੰਘ ਜੀ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਭੰਡਾਰਾ ਕਰਵਾਇਆ ਗਿਆ ਅਤੇ ਦੂਜੇ ਸੂਬਿਆਂ ਤੋਂ ਆਏ ਸਾਧੂ ਸੰਤਾਂ ਨੂੰ ਕੰਬਲ ਵੰਡੇ ਗਏ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਤੇ ਸੰਤਾਂ ਮਹਾਪੁਰਸ਼ਾਂ ਨੇ ਧਾਰਮਿਕ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਹਲਕਾ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਵਿਸ਼ੇਸ਼ ਤੌਰ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਸ੍ਰ. ਬੁਲਾਰੀਆ, ਬਾਬਾ ਨਿਰਮਲ ਸਿੰਘ ਤੇ ਹੋਰ ਸ਼ਖਸ਼ੀਅਤਾਂ ਨੇ ਗਰੀਬ ਤੇ ਸਾਧੂ ਸੰਤਾਂ ਨੂੰ 2000 ਦੇ ਕਰੀਬ ਕੰਬਲ, ਸੂਟ ਤੇ ਨਕਦ ਰਾਸ਼ੀ ਵੰਡੀ।ਇਸ ਮੌਕੇ ਬੋਲਦਿਆਂ ਸ੍ਰ. ਬੁਲਾਰੀਆ ਨੇ ਕਿਹਾ ਇਸ ਸੰਸਥਾ ਵਲੋਂ ਵਲੋਂ ਧਰਮ ਦੇ ਕਾਰਜਾਂ ਨਾਲ ਗਰੀਬਾਂ ਤੇ ਲੋੜਵੰਦਾਂ ਦੀ ਜੋ ਮਦਦ ਕੀਤੀ ਜਾਂਦੀ ਹੈ, ਉਹ ਸ਼ਲਾਘਾਯੋਗ ਉਪਰਾਲਾ ਹੈ ਅਤੇ ਹੋਰ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ । ਬਾਬਾ ਨਿਰਮਲ ਸਿੰਘ ਵਲੋਂ ਇੰਦਰਬੀਰ ਸਿੰਘ ਬੁਲਾਰੀਆ ਤੇ ਹੋਰ ਪਤਵੰਤਿਆਂ ਨੂੰ ਸਿਰੋਪੇ ਪਾ ਕੇ  ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਮਨਦੀਪ ਬੁਲਾਰੀਆ, ਪ੍ਰਧਾਨ ਰਾਣਾ ਪਲਵਿੰਦਰ ਸਿੰਘ, ਬਾਬਾ ਦਰਸ਼ਨ ਦਾਸ ਟਾਂਗਰੇ ਵਾਲੇ, ਸੰਤ ਪਾਲ ਸਿੰਘ, ਜਤਿੰਦਰ ਸਿੰਘ ਨੱਥੂ, ਅਰਵਿੰਦਰ ਸਿੰਘ ਭਾਟੀਆ, ਬਾਬਾ ਬਲਵੰਤ ਸਿੰਘ, ਬਾਬਾ ਹਰਜਿੰਦਰ ਸਿੰਘ, ਠੇਕੇਦਾਰ ਧਰਮ ਸਿੰਘ, ਏ.ਐਸ. ਅਈ ਕੁਲਬੀਰ ਸਿੰਘ, ਸਾਬਕਾ ਡੀ.ਐਸ.ਪੀ ਦਿਲਬਾਗ ਸਿੰਘ, ਬਲਦੇਵ ਸਿੰਘ ਸੰਧੂ, ਅਨੋਖ ਸਿੰਘ ਅਤੇ ਇਲਾਕਾ ਵਾਸੀ ਸੰਗਤਾਂ ਹਾਜਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply