ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਵਲੋਂ `ਡੈਪੋ` ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤਿੱਖਾ ਕਰਨ ਦੇ ਮਕਸਦ ਨਾਲ
ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਲੜਨ ਦਾ ਪ੍ਰਣ ਦਿਵਾਇਆ ਗਿਆ।
ਜਿਲਾ ਪ੍ਰਸ਼ਾਸ਼ਕੀ ਕੰੰਪਲੈਕਸ ਵਿਖੇ ਸਹੁੰ ਚੁੱਕਣ ਮੌਕੇ ਇਸ ਗੱਲ ਦਾ ਵਚਨ ਲਿਆ ਗਿਆ ਕਿ ਆਪਣੇ ਸਮਾਜ ਤੇ ਸੂਬੇ ਦੀ ਸੁਰੱਖਿਆ ਲਈ ਅਧਿਕਾਰੀ ਤੇ ਕਰਮਚਾਰੀ ਪੂਰੇ ਸਮਰਪਣ ਨਾਲ ਕੰਮ ਕਰਨਗੇ ਅਤੇ ਆਪਣੇ ਆਲੇ ਦੁਆਲੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਰੈਡ ਕਰਾਸ, ਤਹਿਸੀਲ ਦਫਤਰ ਕਪੂਰਥਲਾ, ਡੇਅਰੀ ਵਿਕਾਸ ਵਿਭਾਗ, ਕਰ ਤੇ ਆਬਕਾਰੀ ਵਿਭਾਗ, ਦਫਤਰ ਜਿਲਾ ਖੇਡ ਅਫਸਰ, ਦਫਤਰ ਜਿਲਾ ਭਲਾਈ ਅਫਸਰ, ਦਫਤਰ ਜਿਲਾ ਸਮਾਜਿਕ ਸੁਰੱਖਿਆ ਦਫਤਰ ਵਿਖੇ ਵੀ ਸਹੁੰ ਚੁੱਕੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ, ਐਸ ਡੀ ਐਮ ਭੁਲੱਥ ਟੀ ਬੈਨਿਥ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media