ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) -ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਜਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਤੇ
ਭਲਾਈ ਸਕੀਮਾਂ ਨੂੰ ਲਾਗੂ ਕੀਤੇ ਜਾਣ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰਾਂ ਤੇ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ।
ਸਥਾਨਕ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਨਾਂ ਦੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕੰਮ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਸਥਾਨਕ ਸਰਕਾਰਾਂ, ਮਾਲ ਵਿਭਾਗ, ਸਿਹਤ ਵਿਭਾਗ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ `ਤੇ ਇੰਨ ਬਿੰਨ ਲਾਗੂ ਕਰਨ ਵੱਲ ਵਿਸ਼ੇਸ਼ ਤਵੱਜ਼ੋ ਦਿੰਦਿਆਂ ਕਿਹਾ ਕਿ ਇਹ ਵਿਭਾਗ ਆਮ ਲੋਕਾਂ ਨਾਲ ਸਿੱਧੇ ਤੌਰ `ਤੇ ਜੁੜੇ ਹਨ, ਜਿਸ ਕਰਕੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਲੋਕ ਹਿੱਤ ਦੇ ਕੰਮਾਂ ਵਿਚ ਦੇਰੀ ਨਾ ਹੋਵੇ।
ਉਨਾਂ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬਜ਼ੁਰਗ, ਵਿਧਵਾ ਤੇ ਹੋਰ ਪੈਨਸ਼ਨਾਂ ਜਾਰੀ ਕੀਤੇ ਜਾਣ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।ਇਸ ਤੋਂ ਇਲਾਵਾ ਜਿਲੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਪੀਣ ਵਾਲਾ ਸਾਫ ਪਾਣੀ 31 ਦਸੰਬਰ ਤੱਕ ਮੁਹਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ `ਸਮਾਰਟ ਵਿਲੇਜ਼` ਯੋਜਨਾ ਤਹਿਤ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ।
ਇਸ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਸਹਿਕਾਰੀ ਸਭਾਵਾਂ ਦੀਆਂ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਯੂਰੀਆ ਖਾਦ ਦੀ ਨਿਰਵਿਘਨ ਸਪਲਾਈ ਕੀਤੀ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ, ਐਸ.ਡੀ.ਐਮ ਭੁਲੱਥ ਟੀ.ਬੈਨਿਥ, ਡੀ.ਡੀ.ਪੀ.ਓ ਲਖਵਿੰਦਰ ਸਿੰਘ, ਜਿਲਾ ਮਾਲ ਅਫਸਰ ਪਰਮਜੀਤ ਸਿੰਘ ਸਹੋਤਾ, ਸਹਿਕਾਰੀ ਸਭਾਵਾਂ ਦੀ ਜਿਲਾ ਰਜਿਸਟਰਾਰ ਸਰਬਜੀਤ ਕੌਰ, ਐਕਸੀਅਨ ਸਰਵਰਾਜ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media