ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੇ ਜਨਮ ਦਿਨ ‘ਤੇ ਵਿਧਾਨ ਸਭਾ ਯੂਥ ਕਾਂਗਰਸ
ਸੰਗਰੂਰ ਵਲੋਂ ਸਥਾਨਕ ਰਾਮ ਨਗਰ ਬਸਤੀ ਵਿੱਚ ਰਹਿੰਦੇ ਝੁੱਗੀ ਝੌਂਪੜੀ ਵਾਲਿਆਂ ਦੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ।
ਹਲਕਾ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਵਲੋਂ ਅੱਜ ਕਿਸਾਨਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਅਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਯੂਥ ਕਾਂਗਰਸ ਵਲੋਂ ਕੋਈ ਕੇਕ ਵਗੈਰਾ ਕੱਟਣ ਦਾ ਪ੍ਰੋਗਰਾਮ ਨਹੀਂ ਕੀਤਾ ਗਿਆ ਸਿਰਫ ਇਹਨਾਂ ਲੋੜਵੰਦ ਬੱਚਿਆਂ ਦੀ ਮਦਦ ਕਰਕੇ ਹੀ ਅੱਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਸਮੂਹ ਯੂਥ ਕਾਂਗਰਸੀਆਂ ਵਲੋਂ ਸ਼੍ਰੀਮਤੀ ਸੋਨੀਆ ਗਾਂਧੀ ਦੀ ਲੰਮੀ ਉਮਰ, ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ ਗਈ।ਇਸ ਮੌਕੇ ਪ੍ਰਦੀਪ ਬੋਕਸਰ ਕੋਆਰਡੀਨੇਟਰ ਵਿਧਾਨ ਸਭਾ ਯੂਥ ਕਾਂਗਰਸ ਸ਼ੋਸ਼ਲ ਮੀਡੀਆ ਸੰਗਰੂਰ, ਜਗਸੀਰ ਸਿੰਘ ਕਾਂਗੜਾ, ਲਖਮੀਰ ਸਿੰਘ ਸੇਖੋਂ, ਲਵਲੀ, ਗੁਰੀ ਸ਼ਰਮਾ, ਹਰਸ਼, ਰਾਹੁਲ ਰੰਧਾਵਾ, ਸੰਜੂ ਗਿੱਲ ਤੇ ਲੱਕੀ ਆਦਿ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media