Sunday, September 27, 2026

ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਸਵੈ ਰੋਜਗਾਰ ਮੇਲਾ – ਏ.ਡੀ.ਸੀ

40 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਇਆ ਗਿਆ ਕਰਜ਼ਾ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵੱਲੋਂ ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ ਵਿਖੇ ਦੂਸਰਾ ਰੋਜਗਾਰ ਮੇਲਾ ਲਗਾਇਆ ਗਿਆ।
             ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਮੇਲੇ ਵਿੱਚ ਲਗਭਗ 150 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ।ਜਿਨ੍ਹਾਂ ਵਿਚੋਂ 40 ਪ੍ਰਾਰਥੀਆਂ ਦੀਆਂ ਅਰਜੀਆਂ ਨੂੰ ਮੌਕੇ ‘ਤੇ ਪ੍ਰਵਾਨ ਕਰਕੇ ਕਰਜ਼ਾ ਮੁਹੱਈਆ ਕਰਵਾਏ ਗਏ।ਇਸ ਸਵੈ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਸਰਕਾਰੀ/ ਪ੍ਰਾਈਵੇਟ ਬੈਂਕਾਂ ਅਤੇ ਸਵੈ ਰੋਜ਼ਗਾਰ ਨਾਲ ਸਬੰਧਤ ਸਾਰੇ ਵਿਭਾਗਾਂ ਦੇ ਨੁਮਾਇੰਦਿਆਂ ਵਲੋਂ ਭਾਗ ਲਿਆ ਗਿਆ।
              ਰੋਜ਼ਗਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਅੰਮ੍ਰਿਤਸਰ ਪ੍ਰਸ਼ਾਸਨ ਵਲੋਂ ਐਲ.ਡੀ.ਐਮ ਦੇ ਸਹਿਯੋਗ ਨਾਲ ਅਕਤੂਬਰ ਅਤੇ ਨਵੰਬਰ ਮਹੀਨੇ ਦੌਰਾਨ ਲਗਭਗ 3750 ਪ੍ਰਾਰਥੀਆਂ ਨੂੰ ਕਰਜ਼ਾ ਮੁਹੱਈਆ ਕਰਵਾਏ ਗਏ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਅਗਲਾ ਸਵੈ ਰੋਜ਼ਗਾਰ ਮੇਲਾ 11 ਦਸੰਬਰ 2020 ਨੂੰ ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਲਗਾਇਆ ਜਾਵੇਗਾ।ਉਨ੍ਹਾਂ ਜਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਵੈ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਅਤੇ ਪੰਜਾਬ ਸਰਕਾਰ ਦੀਆਂ ਸਵੈ ਰੋਜਗਾਰ ਨਾਲ ਸਬੰਧਤ ਸਕੀਮਾਂ ਦਾ ਪੂਰਾ ਲਾਭ ਲੈ ਸਕਣ।
             ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੇ ਸਵੈ ਰੋਜਗਾਰ ਮੇਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਡਿਪਟੀ ਡਾਇਰੈਕਟਰ ਵਿਕਰਮਜੀਤ, ਡਿਪਟੀ ਸੀ.ਈ.ਓ ਸਤਿੰਦਰ ਸਿੰਘ ਅਤੇ ਐਲ.ਡੀ.ਐਮ ਪ੍ਰਿਤਪਾਲ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …