ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – 12 ਦਸੰਬਰ ਦਿਨ ਸ਼ਨੀਵਾਰ ਨੂੰ ਬੀ.ਐਲ.ਓ ਰਾਹੀਂ ਸਬੰਧਤ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਆਯੋਜਿਤ ਕੀਤੇ ਜਾ
ਰਹੇ ਹਨ ਜਿਥੇ ਬੀ.ਐਲ.ਓ ਤੇ ਸੈਕਟਰ ਅਫਸਰ ਆਪੋ ਆਪਣੇ ਖੇਤਰ ਵਿੱਚ ਯੋਗ ਨਾਗਰਿਕਾਂ ਦੇ ਵੋਟ ਬਣਾਉਣਗੇ।
ਗੁਰਪ੍ਰੀਤ ਸਿੰਘ ਖਹਿਰਾ ਜਿਲ੍ਹਾ ਚੋਣ ਅਫਸਰ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੈਸ਼ਲ ਕੈਂਪ ਵਿੱਚ ਨੌਜਵਾਨ ਵਰਗ, ਪੀ.ਡਬਲਿਯੂ.ਡੀ, ਮਾਈਗਰੇਟ ਲੇਵਲ, ਟਰਾਂਸਜੈਂਡਰ ਵਰਗ ਵੱਲ ਖਾਸ ਧਿਆਨ ਦਿੱਤਾ ਜਾਵੇਗਾ ਅਤੇ ਅਜਿਹੀ ਵਰਗ ਦੀ 100 ਫੀਸਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਰ ਚੁੱਕੇ ਵੋਟਰ, ਸ਼ਿਫਟ ਹੋ ਚੁੱਕੇ ਵੋਟਰਾਂ ਦੇ ਫਾਰਮ ਵੀ ਪੁਰ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਸਪੈਸ਼ਲ ਕੈਂਪ ਦਾ ਮੰਤਵ 18-19 ਸਾਲ ਵਰਗ ਦੇ ਨੌਜਵਾਨਾਂ ਦਾ ਵੋਟ ਬਣਾਉਣਾ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media