ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਸਸਟੇਨਬਲ ਹੈਬੀਟੈਟ ਵੱਲੋਂ ਨਵੀਂ ਦਿੱਲੀ ਦੇ ਸੈਂਟਰ ਆਫ ਸਾਇੰਸ ਐਂਡ ਇਨਵਾਇਰ
ਮੈਂਟ ਵਿਚਕਾਰ ਇਕ ਵਿਸ਼ੇਸ਼ ਸਮਝੌਤਾ ਕੀਤਾ ਗਿਆ ਹੈ ਜਿਸ ਅਧੀਨ ਪਿੰਡਾਂ ਅਤੇ ਸ਼ਹਿਰਾਂ ਦੇ ਵਾਤਾਵਰਣ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਖੋਜਮੂਲਕ ਕਾਰਜ ਕਰਨ ਲਈ ਸਾਂਝ ਪੈਦਾ ਕਰਨਾ ਹੈ।
ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਕੇਂਦਰ ਡਾਇਰੈਕਟਰ ਡਾ. ਅਸ਼ਵਨੀ ਲੁਥਰਾ, ਇੰਡਸਟਰੀ ਲਿੰਕੇਜ ਦੇ ਡਾਇਰੈਕਟਰ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਤੋਂ ਇਲਾਵਾ ਨਵੀਂ ਦਿੱਲੀ ਦੇ ਸੈਂਟਰ ਆਫ ਸਾਇੰਸ ਐਂਡ ਇਨਵਾਇਰਮੈਂਟ ਦੇ ਪ੍ਰੋਗਰਾਮ ਡਾਇਰੈਕਟਰ ਰਜਨੀਸ਼ ਸਰੀਨ ਅਤੇ ਪ੍ਰੋਗਰਾਮ ਅਫਸਰ ਮਿਸ ਮੀਤਾਸ਼ੀ ਸਿੰਘ ਇਸ ਮੌਕੇ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।
ਪ੍ਰੋ. ਸੰਧੂ ਨੇ ਕਿਹਾ ਕਿ ਇਸ ਸਮਝੌਤੇ ਅਧੀਨ ਇਸ ਵਿਸ਼ੇ ਨਾਲ ਸਬੰਧਤ 6 ਖੋਜ ਪ੍ਰੋਗਰਾਮਾਂ ਤੋਂ ਇਲਾਵਾ ਵਰਕਸ਼ਾਪ, ਸੈਮੀਨਾਰ, ਕਾਨਫਰੰਸ ਅਤੇ ਵਿਦਵਾਨਾਂ ਵੱਲੋਂ ਸਿਖਲਾਈ ਪ੍ਰੋਗਰਾਮ ਕਰਵਾਏ ਜਾਣਗੇ।ਸੈਂਟਰ ਆਫ ਸਾਇੰਸ ਐਂਡ ਇਨਵਾਇਰਨਮੈਂਟ ਇਸ ਸਮਝੌਤੇ ਅਧੀਨ ਵੱਖ ਵੱਖ ਕਾਰਜ਼ਾਂ ਵਿਚ ਯੂਨੀਵਰਸਿਟੀ ਦੇ ਕੇਂਦਰ ਦਾ ਸਹਿਯੋਗ ਕਰਨ ਤੋਂ ਇਲਾਵਾ ਯੂਨੀਵਰਸਿਟੀ ਕੈਂਪਸ ਨੂੰ ਹੋਰ ਹਰ ਭਰਾ ਬਣਾਉਣ ਲਈ ਵੀ ਉਦਮ ਕਰੇਗਾ।ਖੋਜ ਕਾਰਜ਼ਾਂ ਲਈ ਯੂਨੀਵਰਸਿਟੀ ਵਿਖੇ ਅੰਤਰਅਨੁਸ਼ਾਸਨੀ ਆਧੁਨਿਕ ਪ੍ਰਯੋਗਸ਼ਾਲਾਵਾਂ ਦਾ ਨਿਰਮਾਣ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਸਿਖਲਾਈ ਪ੍ਰੋਗਰਾਮ ਵੀ ਕਰਵਾਏ ਜਾਣਗੇ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media