ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਮੁੱਖ ਚੋਣ
ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ 14 ਦਸੰਬਰ 2020 ਨੂੰ ਸ਼ਾਮ 4:30 ਵਜੇ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਿਮਨ ਸ਼ਰਤਾਂ ਅਨੁਸਾਰ ਈ.ਐਲ.ਸੀ ਮੈਂਬਰ ਸਕੂਲ਼ ਦੇ ਨਾਲ ਬਾਕੀ ਸਾਰੇ ਵਿਦਿਆਰਥੀਆਂ ਦਾ ਇਕ ਆਨਲਾਈਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਹ ਨਿਰਧਾਰਤ ਸ਼ਡਿਊਲ ਅਨੁਸਾਰ ਫੇਸਬੁੱਕ ਅਤੇ ਟਵੀਟਰ ਤੇ ਸਾਂਝਾ ਕੀਤੇ ਜਾਣ ਵਾਲੇ ਲਿੰਕ ਅਨੁਸਾਰ ਆਨਲਾਈਨ ਕੁਵਿਜ਼ ਮੁਕਾਬਲੇ ਵਿੱਚ ਭਾਗ ਲੈਣਾ ਯਕੀਨੀ ਬਣਾਉਣ।ਮੁਕਾਬਲੇ ਦੇ ਜੇਤੂਆਂ ਨੂੰ 1500 ਰੁਪਏ ਪਹਿਲਾ ਇਨਾਮ, 1300 ਰੁਪਏ ਦੂਜਾ ਇਨਾਮ ਅਤੇ 1000 ਰੁਪਏ ਤੀਜਾ ਇਨਾਮ ਦਿੱਤਾ ਜਾਵੇਗਾ।ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ, ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵਲੋਂ ਕੀਤਾ ਗਿਆ ਫੈਸਲਾ ਅੰਤਿਮ ਹੋਵੇਗਾ ।
ਉਨ੍ਹਾਂ ਦੱਸਿਆ ਕਿ ਪੜਾਅ ‘ਚ ਲੇਖਾਂ ਦੀ ਸੰਖੇਪ ਜਾਣਕਾਰੀ ਵਾਲੀਆਂ ਵੀਡਿਓ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੁਆਰਾ ਫੇਸਬੁੱਕ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਹਨ।ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ, ਫੇਸਬੁੱਕ ਅਤੇ ਟਵਿਟਰ ‘ਤੇ ਕੁਇਜ਼ ਦਾ ਲਿੰਕ 14 ਦਸੰਬਰ 2020 ਨੂੰ ਸ਼ਾਮ 4.20 ਤੇ ਸਾਂਝਾ ਕੀਤਾ ਜਾਵੇਗਾ ਅਤੇ ਕੁਇਜ਼ ਨਿਰਧਾਰਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾਂ ਕਰਨਾ ਹੋਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮ੍ਹਾਂ ਨਹੀਂ ਕੀਤਾ ਜਾ ਸਕੇਗਾ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media