Sunday, May 31, 2026

ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਲੱਗਾ ਸਵੈ ਰੋਜਗਾਰ ਮੇਲਾ – ਵਧੀਕ ਡਿਪਟੀ ਕਮਿਸ਼ਨਰ

28 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਦਿੱਤੇ ਗਏ ਕਰਜ਼ੇ ਦੇ ਪ੍ਰਵਾਨਗੀ ਪੱਤਰ

ਜੰਡਿਆਲਾ, 11 ਦਸੰਬਰ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਤੀਸਰਾ ਰੋਜ਼ਗਾਰ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਮੇਲੇ ਵਿੱਚ ਲਗਭਗ 157 ਪ੍ਰਾਰਥੀਆਂ ਨੇ ਭਾਗ ਲਿਆ। ਜਿਨ੍ਹਾਂ ਵਿੱਚੋਂ 28 ਪ੍ਰਾਰਥੀਆਂ ਦੀਆਂ ਅਰਜ਼ੀਆਂ ਮੌਕੇ ‘ਤੇ ਪ੍ਰਵਾਨ ਕਰਕੇ ਕਰਜ਼ੇ ਮੁਹੱਈਆ ਕਰਵਾਏ ਗਏ।ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਸਰਕਾਰੀ/ ਪ੍ਰਾਈਵੇਟ ਬੈਂਕਾਂ ਅਤੇ ਸਵੈ ਰੋਜਗਾਰ ਨਾਲ ਸਬੰਧਤ ਸਾਰੇ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
                   ਰੋਜ਼ਗਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਅੰਮ੍ਰਿਤਸਰ ਪ੍ਰਸ਼ਾਸਨ ਵਲੋਂ ਐਲ.ਡੀ.ਐਮ ਦੇ ਸਹਿਯੋਗ ਨਾਲ ਅਕਤੂਬਰ ਅਤੇ ਨਵੰਬਰ ਮਹੀਨੇ ਦੌਰਾਨ ਲਗਭਗ 4123 ਪ੍ਰਾਰਥੀਆਂ ਨੂੰ ਕਰਜ਼ੇ ਮੁਹੱਈਆ ਕਰਵਾਏ ਗਏ ਹਨ।ਅਗਲਾ ਜ਼ਿਲ੍ਹਾ ਪੱਧਰੀ ਸਵੈ ਰੋਜਗਾਰ ਮੇਲਾ 15 ਦਸੰਬਰ 2020 ਨੂੰ ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ ਵਿਖੇ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਨੇ ਸਵੈ ਰੋਜਗਾਰ ਮੇਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਡਿਪਟੀ ਡਾਇਰੈਕਟਰ ਵਿਕਰਮਜੀਤ, ਡਿਪਟੀ ਸੀ.ਈ.ਓ ਸਤਿੰਦਰ ਸਿੰਘ ਅਤੇ ਐਲ.ਡੀ.ਐਮ ਪ੍ਰਿਤਪਾਲ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …