ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ
ਅਹੁੱਦਾ ਸੰਭਾਲਣ ‘ਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਿਥੇ ਬੇਦਾਗ ਸ਼ਖਸੀਅਤ ਦੇ ਮਾਲਕ ਹਨ, ਉਥੇ ਸਿੱਖ ਸੰਘਰਸ਼ ਦੌਰਾਨ ਉਹ ਸਿੱਖ ਨੌਜਵਾਨਾਂ ਲਈ ਲੰਮਾ ਸਮਾਂ ਕਾਨੂੰਨੀ ਲੜਾਈ ਵੀ ਲੜਦੇ ਰਹੇ ਹਨ।ਐਡਵੋਕੇਟ ਧਾਮੀ ਦੀ ਨਿਯੁੱਕਤੀ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਆਈ ਗਿਰਾਵਟ ਦੂਰ ਹੋਣ ਦੀ ਸਿੱਖ ਸੰਗਤ ਨੂੰ ਆਸ ਬੱਝੀ ਹੈ।ਉਨਾਂ ਕਿਹਾ ਕਿ ਪੰਥਕ ਅਤੇ ਧਾਰਮਿਕ ਕਾਰਜ਼ਾਂ ਲਈ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਉਨ੍ਹਾਂ ਦਾ ਹਰ ਪੱਖੋਂ ਸਹਿਯੋਗ ਕਰੇਗੀ।
ਇਸ ਮੌਕੇ ਅਵਤਾਰ ਸਿੰਘ ਬੁੱਟਰ, ਡਾ. ਹਰਸ਼ਦੀਪ ਸਿੰਘ ਰੰਧਾਵਾ, ਜਗਪ੍ਰੀਤ ਸਿੰਘ ਮਨੀ ਆਦਿ ਵੀ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media