ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯਮ ਅਗਰਵਾਲ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਦੱਸਿਆ ਹੈ
ਕਿ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਆਮ ਜਨਤਾ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਦੀ ਅੰਤਿਮ ਮਿਤੀ 15 ਦਸੰਬਰ, 2020 ਹੈ।
ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਲਈ ਕੇਵਲ 3 ਤੋਂ 4 ਦਿਨ ਦਾ ਸਮਾਂ ਬਾਕੀ ਹੈ, ਇਸ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਵਲੋਂ ਜ਼ਿਲ੍ਹੇ ਦੀ ਸਮੂਹ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਵੋਟ ਬਣਵਾਉਣ, ਕਟਵਾਉਣ ਜਾਂ ਵੋਟਾਂ ਦੇ ਵੇਰਵਿਆਂ ਵਿਚ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਨਿਰਧਾਰਿਤ ਫਾਰਮ ਸਮੇਤ ਲੌੜੀਂਦੇ ਦਸਤਾਵੇਜ਼ (ਰੰਗੀਨ ਪਾਸਪੋਰਟ ਸਾਈਜ ਫੋਟੋ, ਜਨਮ ਮਿਤੀ, ਰਿਹਾਇਸ਼ ਦੇ ਪਤੇ ਦਾ ਪ੍ਰਮਾਣ ਅਤੇ ਆਪਣੇ ਪਰਿਵਾਰਿਕ ਮੈਂਬਰ (ਜਿਸ ਦੀ ਪਹਿਲਾਂ ਤੋਂ ਵੋਟ ਬਣੀ ਹੈ) ਦੇ ਵੋਟਰ ਫੋਟੋ ਸ਼ਨਾਖਤੀ ਕਾਰਡ ਦੀ ਫੋਟੋ ਕਾਪੀ) ਬੀ.ਐਲ.ਓ/ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ।ਡਿਪਟੀ ਕਮਿਸ਼ਨਰ ਵਲੋਂ ਇਹ ਵੀ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਆਨ ਲਾਈਨ ਵਿਧੀ ਰਾਹੀਂ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਗਏ ਵੋਟਰ ਪੋਰਟਲ (https://voterportal.eci.gov.in) `ਤੇ ਵੀ ਨਵੀਂ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ ਅਪਲਾਈ ਕਰ ਸਕਦਾ ਹੈ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media