ਰਾਮ ਬਾਗ ਧੂਰੀ ਵਿਖੇ ਕੀਤਾ ਗਿਆ ਅੰਤਿਮ ਸਸਕਾਰ
ਧੂਰੀ, 12 ਦਸੰਬਰ (ਪ੍ਰਵੀਨ ਗਰਗ) – ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਧੂਰੀ ਤੋਂ ਆੜ੍ਹਤੀਆ ਐਸੋਸੀਏਸ਼ਨ, ਪੱਲੇਦਾਰ ਯੂਨੀਅਨ ਅਤੇ ਮੁਨੀਮ ਐਸੋਸੀਏਸ਼ਨ ਦੇ ਆਗੂ ਦਿੱਲੀ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਗਏ ਸਨ।ਜਿਥੇ 10 ਦਸੰਬਰ ਨੂੰ ਧੂਰੀ ਦੇ ਰਹਿਣ ਵਾਲੇ ਇੱਕ ਮੁਨੀਮ ਕ੍ਰਿਸ਼ਨ ਲਾਲ (65) ਦੀ ਦਿੱਲੀ ਵਿਖੇ ਧਰਨੇ ਦੌਰਾਨ ਮੌਤ ਹੋ ਗਈ ਸੀ।
ਮ੍ਰਿਤਕ ਦੇ ਰਿਸ਼ਤੇਦਾਰ ਰਾਜੀਵ ਗੁਪਤਾ ਨੇ ਦੱਸਿਆ ਕਿ ਕ੍ਰਿਸ਼ਨ ਕੁਮਾਰ ਜੇਠੂ ਰਾਮ ਆੜ੍ਹਤੀ ਦੀ ਦੁਕਾਨ ‘ਤੇ ਕੰਮ ਕਰਦੇ ਮੁਨੀਮ ਕ੍ਰਿਸ਼ਨ ਲਾਲ ਦਾ ਅੰਤਿਮ ਸਸਕਾਰ ਰਾਮ ਬਾਗ ਧੂਰੀ ਵਿਖੇ ਕੀਤਾ ਗਿਆ। ਅੰਤਿਮ ਸਸਕਾਰ ਮੌਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਪ੍ਰੀਤ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ, ਮੁਨੀਮ ਐਸੋਸੀਏਸ਼ਨ, ਲੇਬਰ ਯੂਨੀਅਨ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਜੱਥੇਬੰਦੀਆਂ ਦੇ ਆਗੂ ਮੌਜੂਦ ਸਨ।ਉਹਨਾਂ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਆੜਤੀਆ ਐਸੋਸੀਏਸ਼ਨ ਧੂਰੀ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਲਈ 20 ਲੱਖ ਰੂਪੈ ਦੀ ਮਾਲੀ ਮਦਦ ਦੇ ਨਾਲ-ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।ਵਿਧਾਇਕ ਗੋਲਡੀ ਨੇ ਭਰੋਸਾ ਦਿਵਾਇਆ ਕਿ ਮ੍ਰਿਤਕ ਦੇ ਪਰਿਵਾਰ ਦੀ ਬਣਦੀ ਮਦਦ ਕੀਤੀ ਜਾਵੇਗੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …