Saturday, September 21, 2024

ਸੰਗਰੂਰ ਚੈਂਬਰ ਆਫ ਕਾਮਰਸ ਦੇ ਆਗੂਆਂ ਨੇ ਕੈਬਨਿਟ ਮੰਤਰੀ ਨਾਲ ਕੀਤੀ ਮੁਲਾਕਾਤ

ਧੂਰੀ, 12 ਦਸੰਬਰ (ਪ੍ਰਵੀਨ ਗਰਗ) – ਸੰਗਰੂਰ ਚੈਂਬਰ ਆਫ ਕਾਮਰਸ ਦੇ ਆਗੂਆਂ ਨੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੁਲਾਕਾਤ ਕਰਕੇ ਇੰਡਸਟਰੀ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ। ਚੈਂਬਰ ਦੇ ਸੈਕਟਰੀ ਅੰਮ੍ਰਿਤ ਗਰਗ ਰਿੰਕੂ ਨੇ ਸਿੰਗਲਾ ਤੋਂ ਮੰਗ ਕਰਦਿਆਂ ਕਿਹਾ ਕਿ ਸੀ.ਐਲ.ਯੂ ਦੇ ਦਫਤਰ ਹਰ ਜ਼ਿਲੇ੍ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਇੰਡਸਟਰੀਲਿਸਟ ਨੂੰ ਖੱਜ਼ਲ-ਖੁਆਰ ਨਾ ਹੋਣਾ ਪਵੇ ਅਤੇ ਧੂਰੀ ਵਿੱਚ ਇੱਕ ਫੋਕਲ ਪੁਆਇੰਟ ਵੀ ਬਣਾਇਆ ਜਾਵੇ ਤਾਂ ਜੋ ਧੂਰੀ ਸ਼ਹਿਰ ਦੀ ਸਾਰੀ ਇੰਡਸਟਰੀ ਇੱਕ ਥਾਂ ‘ਤੇ ਇਕੱਠੀ ਹੋ ਸਕੇ ਅਤੇ ਇੰਡਸਟਰੀ ਲਗਾਉਣ ਵਿੱਚ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ ਅਤੇ ਸਰਕਾਰ ਵੱਲੋਂ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਮਿਲ ਸਕਣ, ਕਿਉਂਕਿ ਸੂਬੇ ਦੀ ਤਰੱਕੀ ਵਿੱਚ ਇੰਡਸਟਰੀ ਦਾ ਸਭ ਤੋਂ ਵੱਧ ਯੋਗਦਾਨ ਹੁੰਦਾ ਹੈ।
                     ਇਸ ਮੌਕੇ ਚੈਂਬਰ ਦੇ ਆਗੂ ਸੁਨੀਲ ਕੁਮਾਰ ਬਬਲਾ, ਰਾਜੀਵ ਕੁਮਾਰ ਤੇ ਹੋਰ ਆਗੂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …