ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ
ਕਾਰਜਕਾਰੀ ਚੇਅਰਮੈਨ-ਕਮ-ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬਲਵਿੰਦਰ ਸਿੰਘ ਸੰਧੂ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਅਤੇ ਸੁਮਿਤ ਮੱਕੜ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਨੈਸ਼ਨਲ ਲੋਕ ਅਦਾਲਤ ਲਗਾਈ ਗਈ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲੱਗੀ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ, ਟਰੈਫਿਕ ਚਲਾਨਾਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮਿ੍ਰਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 38 ਬੈਂਚ ਬਣਾਏ ਗਏ ਸਨ।ਜਿਸ ਵਿੱਚੋਂ 33 ਬੈਂਚ ਅੰਮ੍ਰਿਤਸਰ ਅਤੇ 3 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 3804 ਕੇਸ ਸੁਣਵਾਈ ਵਾਸਤੇ ਲਗਾਏ ਗਏ ਸਨ, ਜਿਹਨਾਂ ਵਿਚੋਂ 1082 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਲੋਕ ਅਦਾਲਤ ਵਿੱਚ ਕੁੱਲ ਰਕਮ 101617515/- ਰੁਪਏ ਦੀ ਰਕਮ ਦੇ ਕੇਸਾਂ ਦਾ ਆਪਸੀ ਰਾਜ਼ੀਨਾਮੇ ਨਾਲ ਨਿਪਟਾਰਾ ਕਿਤਾ ਗਿਆ।
ਇਸ ਦੋਰਾਨ ਮਾਣਯੋਗ ਜਸਟੀਸ ਐਸ ਮੁਰਲੀਧਰ ਕਾਰਜ਼ਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤ ਦਾ ਵਿਡਿੳ ਕਾਨਫਰੰਸ ਰਾਹੀਂ ਜਾਇਜਾਂ ਲਿਆ ਗਿਆ।ਇਸ ਦੋਰਾਨ ਉਹਨਾਂ ਨੇ ਗੋਰਵ ਗੁਪਤਾ, ਸਿਵਲ ਜੱਜ, ਜੁਨੀਅਰ ਡਵੀਜ਼ਨ ਅੰਮ੍ਰਿਤਸਰ ਦੀ ਕੋਰਟ ਵਿੱਚ ਚੱਲ ਰਹੇ ਮੁਕੱਦਮੇ ਦੀ ਪੈਰਵਾਈ ਦਾ ਨਰੀਖਣ ਕੀਤਾ।
ਇਸ ਦੋਰਾਨ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਅੰਮ੍ਰਿਤਸਰ ਵਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ।ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਲੱਗਦੀ।ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media