ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ
15 ਦਸੰਬਰ 2020 ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਛੇਹਰਟਾ (ਅੰਮ੍ਰਿਤਸਰ) ਵਿਖੇ ਸਵੈ-ਰੋਜ਼ਗਾਰ ਕਮ ਪਲੇਸਮੈਂਟ ਕੈਂਪ ਲਗਵਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ 15 ਦਸੰਬਰ ਨੂੰ ਲੱਗਣ ਵਾਲੇ ਇਸ ਮੇਲੇ ਵਿੱਚ ਜਿਲ੍ਹੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਵਾਸਤੇ ਵੱਖ-ਵੱਖ ਬੈਂਕਾਂ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਸਕੀਮ, ਪ੍ਰਧਾਨ ਮੰਤਰੀ ਮੁਧਰਾ ਯੋਜਨਾ ਅਤੇ ਸਟੈਂਡ ਅੱਪ ਇੰਡੀਆ ਸਕੀਮ ਅਧੀਨ ਕਰਜ਼ੇ ਮੁਹੱਈਆ ਕਰਵਾਏ ਜਾਣਗੇ।ਇਨ੍ਹਾਂ ਮੇਲਿਆਂ ਵਿੱਚ ਜਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਬੈਂਕਾਂ ਅਤੇ ਸਵੈ ਰੋਜ਼ਗਾਰ ਨਾਲ ਸਬੰਧਿਤ ਵਿਭਾਗ ਹਿੱਸਾ ਲੈਣਗੇ।ਇਸ ਮੇਲੇ ਵਿੱਚ ਖਾਸ ਤੌਰ ਤੇ ਪਲੇਸਮੈਂਟ ਕੈਂਪ ਵੀ ਲਗਾਇਆ ਜਾਵੇਗਾ।ਜਿਸ ਵਿੱਚ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਨੂੰ ਮੌਕੇ ‘ਤੇ ਇੰਟਰਵਿਊ ਕਰਨ ਵਾਸਤੇ ਪ੍ਰਾਈਵੇਟ ਕੰਪਨੀਆਂ ਐਸ.ਬੀ.ਆਈ ਲਾਈਫ ਇੰਸ਼ੋਰੈਂਸ਼, ਮੈਕਸ ਲਾਈਫ ਇੰਸ਼ੋਰੈਂਸ, ਔਕਟੂਪਸ, ਅਜ਼ਾਈਲ ਹਰਬਲ, ਪੁਖਰਾਜ ਅਤੇ ਐਨ.ਆਈ.ਆਈ.ਟੀ ਵਲੋਂ ਭਾਗ ਲਿਆ ਜਾਵੇਗਾ।
ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮਜੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਤੂਬਰ ਅਤੇ ਨਵੰਬਰ ਮਹੀਨੇ ਦੌਰਾਨ ਲਗਭਗ 4123 ਪ੍ਰਾਰਥੀਆਂ ਨੂੰ ਸਵੈ ਰੋਜ਼ਗਾਰ ਵਾਸਤੇ ਕਰਜ਼ੇ ਦਿਵਾਏੇ ਜਾ ਚੁੱਕੇ ਹਨ॥ਦਸੰਬਰ ਮਹੀਨੇ ਦੇ ਅੰਤ ਤੱਕ 7800 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵਾਸਤੇ ਕਰਜ਼ਾ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media