Friday, September 25, 2026

ਡਿਪਟੀ ਕਮਿਸ਼ਨਰ ਵਲੋਂ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਲੜਕੀਆਂ ਦੇ ਖੇਡ ਤੇ ਕੁਇਜ਼ ਮੁਕਾਬਲੇ ਕਰਵਾਉਣ ਦੇ ਨਿਰਦੇਸ਼

ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਰਕਾਰੀ ਸਕੂਲਾਂ ਵਿਚ ਲੜਕੀਅ੍ਯਾਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਖੇਡ ਮੁਕਾਬਲੇ ਤੇ ਕੁਇਜ਼ ਮੁਕਾਬਲੇ ਕਰਵਾਉਣ ਵੱਲ ਵਿਸ਼ੇਸ ਤਵੱਜ਼ੋਂ ਦੇਣ ।
ਅੱਜ ਇਥੇ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਮਿਡ ਡੇ ਮੀਲ, ਸਮਾਰਟ ਸਕੂਲ, ਬੇਟੀ ਬਚਾਓ, ਬੇਟੀ ਪੜਾਓ ਪ੍ਰੋਗਰਾਮਾਂ ਦਾ ਨਿਰੀਖਣ ਕੀਤਾ ਗਿਆ।
                ਸਮਾਰਟ ਸਕੂਲਾਂ ਬਾਰੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਲੇ ਅੰਦਰ 255 ਅਪਰ ਪ੍ਰਾਇਮਰੀ ਤੇ 527 ਪ੍ਰਾਇਮਰੀ ਸਕੂਲ ਹਨ , ਜਿਨਾਂ ਵਿਚੋਂ ਕੇਵਲ 7 ਸਕੂਲ ਸਮਾਰਟ ਸੂਕਲ ਬਣਨ ਤੋਂ ਵਾਂਝੇ ਹਨ। ਉਨ੍ਹਾਂ ਦੱਸਿਆ ਕਿ ਇਹ ਸਕੂਲ ਵੀ ਜਨਵਰੀ ਮਹੀਨੇ ਤੱਕ ਸਮਾਰਟ ਸਕੂਲ ਵਜੋਂ ਵਿਕਸਤ ਕਰ ਦਿੱਤੇ ਜਾਣਗੇ।
              ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਖੁਦ ਦੁਪਹਿਰ ਦੇ ਖਾਣੇ ਦੀ ਗੁਣਵੱਤਾ ਵੱਲ ਧਿਆਨ ਰੱਖਣ ਤੇ ਹਫਤਾਵਾਰੀ ਤੌਰ ’ਤੇ ਸਕੂਲਾਂ ਦਾ ਖਾਣਾ ਚੈਕ ਕੀਤਾ ਜਾਵੇ ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਖਾਣਾ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਨਾਲ ਹੀ ਕਿਹਾ ਕਿ ਲੜਕੀਆਂ ਦੇ ਖੇਡ ਮੁਕਾਬਲਿਆਂ ਲਈ ਵਿਆਪਕ ਯੋਜਨਾਬੰਦੀ ਕੀਤੀ ਜਾਵੇ ਤੇ ਵੱਧ ਤੋਂ ਵੱਧ ਲੜਕੀਆਂ ਨੂੰ ਇਨਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ।
                ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ, ਜਿਲਾ ਸਿੱਖਿਆ ਅਫਸਰ (ਸੈਕੰਡਰੀ ) ਗੁਰਦੀਪ ਸਿੰਘ ਗਿੱਲ, ਉਪ ਜਿਲਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ, ਗੁਰਭਜਨ ਸਿੰਘ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ, ਜਿਲਾ ਪ੍ਰੋਗਰਾਮ ਅਫਸਰ ਸਨੇਹ ਲਤਾ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …