Friday, September 25, 2026

ਦਿਵਿਆਂਗ ਪ੍ਰਾਰਥੀਆਂ ਲਈ ਮਨਾਇਆ ਸੰਸਾਰ ਦਿਵਸ

ਵੱਖ-ਵੱਖ ਵਿਭਾਗੀ ਸਕੀਮਾਂ ਤੋਂ ਦਿਵਿਆਂਗ ਲੋਕਾਂ ਨੂੰ ਕਰਵਾਇਆ ਜਾਗਰੂਕ

ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹਰ ਜ਼ਿਲੇ ਵਿੱਚ ਅੰਗਹੀਣਾਂ ਲਈ ਸੰਸਾਰ ਦਿਵਸ ਮਨਾਇਆ ਜਾਂਦਾ ਹੈ।ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਠਾਨਕੋਟ ਵਲੋਂ ਜ਼ਿਲ੍ਹਾ ਸਮਾਜਿਕ ਅਤੇ ਸੁਰੱਖਿਆ ਅਫਸਰ ਪਠਾਨਕੋਟ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸੁਜਾਨਪੁਰ ਦੇ ਸਹਿਯੋਗ ਨਾਲ ਦਿਵਿਆਂਗ ਪ੍ਰਾਰਥੀਆਂ ਲਈ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਸੁਜਾਨਪੁਰ ਵਿਖੇ ਸੰਸਾਰ ਦਿਵਸ ਮਨਾਇਆ ਗਿਆ।
                ਜਿਕਰਯੋਗ ਹੈ ਕਿ ਦਿਵਿਆਂਗ ਪ੍ਰਾਰਥੀਆਂ ਲਈ ਸੰਸਾਰ ਦਿਵਸ ਮਨਾਉਣ ਦਾ ਮੁੱਖ ਮੰਤਵ ਸਰਕਾਰ ਦੀਆਂ ਦਿਵਿਆਂਗ ਪ੍ਰਾਰਥੀਆਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣੂ ਕਰਵਾਉਣਾ ਹੁੰਦਾ ਹੈ।ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਤੋਂ ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਨੇ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਵਲੋਂ ਹਰ ਜਿਲ੍ਹੇ ਵਿੱਚ ਸਥਾਪਿਤ ਕੀਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
                  ਇਸ ਤੋਂ ਇਲਾਵਾ ਦਿਵਿਆਂਗ ਪ੍ਰਾਰਥੀਆਂ ਲਈ ਵੱਖ-ਵੱਖ ਵਿਭਾਗਾਂ ਦੀਆ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨੌਕਰੀਆਂ ਵਿੱਚ ਰਾਖਵਾਂਕਰਨ ਬਾਰੇ ਜਾਣੂ ਕਰਵਾਇਆ ਗਿਆ।ਜ਼ਿਲ੍ਹਾ ਸਮਾਜਿਕ ਅਤੇ ਸੁਰੱਖਿਆ ਅਫਸਰ ਵਲੋਂ ਉਹਨਾਂ ਦੇ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਦਿਵਿਆਂਗ ਦਿਵਸ ਦੌਰਾਨ 58 ਦਿਵਿਆਂਗ ਪ੍ਰਾਰਥੀਆਂ ਨੇ ਭਾਗ ਲਿਆ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …